ਜਲੰਧਰ ਦੇ ਫਿਲੌਰ 'ਚ ਇਕ ਪਿਤਾ ਨੇ ਆਪਣੇ ਚਾਰ ਦਿਨਾਂ ਦੇ ਪੁੱਤਰ ਤੇ ਪਤਨੀ ਨੂੰ ਠੰਡ 'ਚ ਬਾਹਰ ਕਦ ਦਿੱਤਾ। ਠੰਡ ਨਾਲ ਚਾਰ ਦਿਨ ਦੇ ਬੱਚੇ ਦੀ ਮੌਤ ਹੋ ਗਈ। ਇਸ ਸਬੰਧੀ ਫਿਲੌਰ ਪੁਲਿਸ ਨੇ ਮੁਲਜ਼ਮ ਜੀਤੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਬੱਚੇ ਦਾ ਜਨਮ ਚਾਰ ਦਿਨ ਪਹਿਲਾਂ ਹੋਇਆ ਸੀ। ਦੋਸ਼ੀ ਜੀਤੂ ਅਕਸਰ ਆਪਣੀ ਪਤਨੀ ਦੀ ਕੁੱਟਮਾਰ ਕਰਦਾ ਸੀ। ਦਰਅਸਲ, ਵਿਅਕਤੀ ਆਪਣੀ ਨਾਬਾਲਗ ਸਾਲੀ ਨਾਲ ਵਿਆਹ ਕਰਨਾ ਚਾਹੁੰਦਾ ਸੀ, ਇਸ ਤਕਰਾਰ ਕਾਰਨ ਉਸ ਨੇ ਆਪਣੇ ਨਵਜੰਮੇ ਬੱਚੇ ਤੇ ਪਤਨੀ ਨੂੰ ਘਰੋਂ ਬਾਹਰ ਕੱਢ ਦਿੱਤਾ।
ਬੱਚੇ ਤੇ ਪਤਨੀ ਨੂੰ ਘਰੋਂ ਕੱਢਿਆ
ਜਾਣਕਾਰੀ ਮੁਤਾਬਕ 19 ਦਸੰਬਰ ਨੂੰ ਦੋਸ਼ੀ ਜੀਤੂ ਨੇ ਆਪਣੀ ਪਤਨੀ ਸੰਗੀਤਾ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਆਪਣੇ 4 ਦਿਨਾਂ ਦੇ ਬੇਟੇ ਨਾਲ ਠੰਡ 'ਚ ਬਾਹਰ ਰਹਿਣ ਲਈ ਮਜਬੂਰ ਕੀਤਾ। ਠੰਡ ਕਾਰਨ ਬੱਚੇ ਦੀ ਮੌਤ ਹੋ ਗਈ। ਬੱਚੇ ਨੂੰ 19 ਦਸੰਬਰ ਨੂੰ ਪਿੰਡ ਵਿੱਚ ਦਫ਼ਨਾਇਆ ਗਿਆ ਸੀ। ਜਿਸ ਤੋਂ ਬਾਅਦ ਅਗਲੇ ਹੀ ਦਿਨ ਜੀਤੂ ਨੇ ਆਪਣੀ ਪਤਨੀ ਨੂੰ ਕਿਹਾ ਕਿ ਲੜਕਾ ਮਰ ਗਿਆ ਹੈ, ਹੁਣ ਤੂੰ ਵੀ ਮਰਨ ਵਾਲੀ ਹੈ।
ਸਾਲੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ
ਜੀਤੂ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਜੇਕਰ ਉਸ ਨੇ ਆਪਣੀ ਛੋਟੀ ਭੈਣ ਦਾ ਵਿਆਹ ਉਸ ਨਾਲ ਕਰ ਦਿੱਤਾ ਤਾਂ ਉਹ ਦੋਹਾਂ ਨੂੰ ਖੁਸ਼ ਰੱਖੇਗਾ, ਅਜਿਹਾ ਨਾ ਕਰਨ 'ਤੇ ਪਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਥਾਣਾ ਫਿਲੌਰ 'ਚ ਤਾਇਨਾਤ ਏ.ਐੱਸ.ਆਈ ਨੇ ਦੱਸਿਆ ਕਿ ਸੁਨੀਤਾ ਦੇ ਪਤੀ ਖਿਲਾਫ ਸ਼ਿਕਾਇਤ ਮਿਲੀ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੀਤੂ ਨੇ ਆਪਣੀ ਪਤਨੀ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਪੀੜਤ ਪਰਿਵਾਰ ਦੇ ਮੈਂਬਰਾਂ ਨੇ 108 'ਤੇ ਫੋਨ ਕਰਕੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਉਣ ਲਈ ਐਂਬੂਲੈਂਸ ਦੀ ਮਦਦ ਮੰਗੀ ਪਰ ਮਦਦ ਨਹੀਂ ਮਿਲ ਸਕੀ। ਇਸ ਦੌਰਾਨ ਪੀੜਤਾ ਦਾ ਭਰਾ ਉਸ ਨੂੰ ਸਿਵਲ ਹਸਪਤਾਲ ਲੈ ਗਿਆ।
ਸਮੇਂ ਤੋਂ ਪਹਿਲਾਂ ਪੈਦਾ ਹੋਇਆ ਸੀ ਪੁੱਤਰ
ਥਾਣਾ ਫਿਲੌਰ ਦੇ ਐੱਸਐੱਚਓ ਨੇ ਦੱਸਿਆ ਕਿ ਬੱਚੇ ਦੀ ਹਾਲਤ ਜਨਮ ਤੋਂ ਹੀ ਖਰਾਬ ਸੀ ਕਿਉਂਕਿ ਉਸ ਦਾ ਜਨਮ ਸਮੇਂ ਤੋਂ ਪਹਿਲਾਂ ਹੋਇਆ ਸੀ। ਹਾਲਾਂਕਿ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।