ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਵਿੱਤੀ ਵਰ੍ਹੇ 2024 -2025 ਲਈ ਸਾਲਾਨਾ ਬਜਟ ਇਜਲਾਸ ਅੱਜ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਆਰੰਭ ਹੋਣ ਵਾਲੇ ਇਸ ਇਜਲਾਸ ਦੌਰਾਨ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਅਨੁਮਾਨਤ ਬਜਟ ਪੇਸ਼ ਕਰਨਗੇ।
ਇਸ ਸਾਲ ਬਜਟ 1200 ਕਰੋੜ ਰੁਪਏ ਨੂੰ ਪਾਰ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਹ ਬਜਟ 1138 ਕਰੋੜ ਰੁਪਏ ਸੀ ਅਤੇ 2022-23 ਵਿਚ ਇਹ ਬਜਟ 988 ਕਰੋੜ ਰੁਪਏ ਸੀ।