ਲੱਦਾਖ ਦੇ ਕਾਰਗਿਲ 'ਚ ਸ਼ਨੀਵਾਰ ਸਵੇਰੇ ਇਕ ਇਮਾਰਤ ਡਿੱਗ ਗਈ। ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਮਾਰਤ ਦੇ ਹੇਠਾਂ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਰੈਸਕਿਊ ਟੀਮ ਤਲਾਸ਼ੀ ਮੁਹਿੰਮ 'ਚ ਜੁਟੀ ਹੋਈ ਹੈ।
ਤੜਕੇ 3:30 ਵਜੇ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 3.30 ਵਜੇ ਵਾਪਰਿਆ। ਇਮਾਰਤ ਦੇ ਹੇਠਲੇ ਹਿੱਸੇ 'ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਇਮਾਰਤ ਦੇ ਡਿੱਗਣ ਤੋਂ ਬਾਅਦ ਵੀ ਕਈ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਇੱਕ ਜੇਸੀਬੀ ਮਸ਼ੀਨ ਵੀ ਮਲਬੇ ਹੇਠ ਦੱਬੀ ਹੋਈ ਹੈ।
ਵਧ ਰਹੀ ਹੈ ਜ਼ਖਮੀਆਂ ਦੀ ਗਿਣਤੀ
ਬਚਾਅ ਟੀਮ ਮਲਬਾ ਹਟਾਉਣ ਵਿੱਚ ਲੱਗੀ ਹੋਈ ਹੈ। ਫਿਲਹਾਲ ਇਸ ਗੱਲ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਕਿੰਨੇ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਇਸ ਦੇ ਲਈ ਮੌਕੇ 'ਤੇ ਐਂਬੂਲੈਂਸ ਵੀ ਬੁਲਾਈ ਗਈ ਹੈ।