ਹੁਸ਼ਿਆਰਪੁਰ ਦੇ ਨਸਰਾਲਾ 'ਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ। ਜਿਸ ਵਿੱਚ ਦੋ ਲੁਟੇਰਿਆਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ। ਪੁਲਿਸ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪਿਛਲੇ ਦਿਨੀਂ ਪੈਟਰੋਲ ਪੰਪ ਲੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।
ਦੱਸ ਦੇਈਏ ਕਿ ਮੁਲਜ਼ਮਾਂ ਦੀ ਪਛਾਣ ਮੋਹਨ ਕੁਮਾਰ ਪੁੱਤਰ ਰਮਿਨ ਰਾਏ ਵਾਸੀ ਗੁਰੂ ਰਾਮ ਦਾਸ ਕਲੋਨੀ, ਜਲੰਧਰ ਵਜੋਂ ਹੋਈ ਹੈ। ਫਿਲਹਾਲ ਉਕਤ ਲੁਟੇਰੇ ਪੈਟਰੋਲ ਪੰਪ ਲੁੱਟਣ ਦੇ ਮਾਮਲੇ ਨਾਲ ਜੁੜੇ ਦੱਸੇ ਜਾ ਰਹੇ ਹਨ।
ਐਸਐਸਪੀ ਸੁਰਿੰਦਰ ਲਾਬਾ ਨੇ ਦੱਸਿਆ ਕਿ ਲੁਟੇਰਿਆਂ ਦੀ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਅੱਜ ਜਦੋਂ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਲੁਟੇਰੇ ਨਸਰਾਲਾ ਵਿੱਚ ਘੁੰਮ ਰਹੇ ਹਨ ਤੇ ਉਹ ਕੋਈ ਜੁਰਮ ਕਰਨ ਜਾ ਰਹੇ ਸਨ। ਇਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ।