ਅੰਮ੍ਰਿਤਸਰ ਵਿਚ ਇਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸੁਲਤਾਨਵਿੰਡ ਦੇ ਕੋਟ ਮਿੱਤ ਸਿੰਘ ਇਲਾਕੇ ਵਿਚ ਫਾਇਰਿੰਗ ਹੋਈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੁਲਸ ਜਾਂਚ ਵਿੱਚ ਜੁਟੀ
ਫਿਲਹਾਲ ਘਟਨਾ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ। ਘਟਨਾ ਬਾਰੇ ਏਐਸਆਈ ਵਿਕਰਮਜੀਤ ਸਿੰਘ ਨੇ ਕਿਹਾ ਕਿ ਪੁਲਿਸ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਨਾਲ ਹੀ, ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਹਾਲਾਂਕਿ, ਗੋਲੀਆਂ ਲੱਗਣ ਕਾਰਨ ਕੋਈ ਜ਼ਖਮੀ ਨਹੀਂ ਹੋਇਆ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਵਿੱਚ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਗੋਲੀਆਂ ਚੱਲੀਆਂ ਸਨ, ਜਿਸ ਕਾਰਨ ਇੱਕ ਨਾਬਾਲਗ ਦੀ ਮੌਤ ਹੋ ਗਈ, ਜਦੋਂ ਕਿ ਛੁੱਟੀ 'ਤੇ ਗਿਆ ਇੱਕ ਸਿਪਾਹੀ ਗੰਭੀਰ ਜ਼ਖਮੀ ਹੋ ਗਿਆ।