ਪੰਜਾਬੀ ਗਾਇਕ AP Dhillon ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਉਸ ਦੇ ਕੈਨੇਡਾ ਸਥਿਤ ਵੈਨਕੁਵਰ ਵਾਲੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਹੈ।
ਮੀਡੀਆ ਰਿਪੋਰਟ ਮੁਤਾਬਕ ਇੰਡੋ-ਕੈਨੇਡੀਅਨ ਰੈਪਰ, ਗਾਇਕ ਅਤੇ ਮਸ਼ਹੂਰ ਰਿਕਾਰਡ ਨਿਰਮਾਤਾ ਏ.ਪੀ ਢਿੱਲੋਂ ਦੇ ਘਰ ਅੱਗੇ ਗੋਲੀਬਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਦੀ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਬਾਰੇ ਜਾਂਚ ਕਰ ਰਹੀਆਂ ਹਨ।
ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਮੀਡੀਆ ਰਿਪੋਰਟ ਮੁਤਾਬਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। ਰਿਪੋਰਟ 'ਚ ਕਿਹਾ ਗਿਆ ਹੈ, 'ਹਮਲਾਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਵੇਲੇ ਏਪੀ ਢਿੱਲੋਂ ਘਰ ਵਿੱਚ ਸਨ ਜਾਂ ਨਹੀਂ।
ਏਪੀ ਢਿੱਲੋਂ 'ਤੇ ਕਿਉਂ ਹੋਇਆ ਹਮਲਾ?
ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਇੱਕ ਪੋਸਟ ਕੀਤੀ ਗਈ ਹੈ, ਜਿਸ ਵਿੱਚ ਸਲਮਾਨ ਖ਼ਾਨ ਦਾ ਵੀ ਜ਼ਿਕਰ ਹੈ ਕਿ ਉਨ੍ਹਾਂ ਦੀ ਨੇੜਤਾ ਕਾਰਨ ਗੋਲੀਬਾਰੀ ਕੀਤੀ ਗਈ।