ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੀਨਿਊ 'ਚ ਦਿਨ-ਦਿਹਾੜੇ ਹੋਈ ਗੋਲੀਬਾਰੀ ਕਾਰਨ ਦਹਿਸ਼ਤ ਫੈਲ ਗਈ। ਇਸ ਗੋਲੀਬਾਰੀ 'ਚ ਇਕ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ਤੋਂ ਗੋਲੀਆਂ ਦੇ ਖੋਲ੍ਹ ਵੀ ਬਰਾਮਦ ਕਰ ਲਏ ਹਨ।
ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਵਿੱਚ ਲੁਕ ਗਏ
ਵਿਸ਼ਾਲ ਸੱਭਰਵਾਲ ਨੇ ਦੱਸਿਆ ਕਿ ਇਲਾਕੇ ਵਿੱਚ ਇੱਕ ਵਿਅਕਤੀ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਵਿੱਚ ਲੁਕ ਗਏ। ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।
ਗੋਲੀਬਾਰੀ 26 ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ
ਘਟਨਾ ਸਥਾਨ ’ਤੇ ਪਹੁੰਚੇ ਪੁਲਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਵਿਦੇਸ਼ ਭੇਜਣ ਲਈ 26 ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾ ਲੜਾਈ ਹੋਈ ਸੀ। ਇਸ ਲੜਾਈ ਤੋਂ ਬਾਅਦ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਦੂਜੇ ਵਿਅਕਤੀ ਦੇ ਪੱਟ 'ਤੇ ਗੋਲੀ ਲੱਗੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਤੋਂ ਗੋਲੀਆਂ ਦੇ ਖੋਲ੍ਹ ਬਰਾਮਦ ਕੀਤੇ ਗਏ ਹਨ।