ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਇੱਥੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਕਾਰ 'ਤੇ ਫਾਇਰਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਬੈਂਸ ਭਰਾਵਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ। ਰਿਪੋਰਟਾਂ ਦੇ ਮੁਤਾਬਿਕ ਗੋਲੀਆਂ ਡਿਫੈਂਡਰ ਕਾਰ 'ਤੇ ਲੱਗੀਆਂ। ਇਸ ਘਟਨਾ ਵਿੱਚ ਬੈਂਸ ਵਾਲ-ਵਾਲ ਬਚ ਗਏ। ਅਚਾਨਕ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ, ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਪਰਮਜੀਤ ਸਿੰਘ ਬੈਂਸ ਦੇ ਪੁੱਤਰ ਜਗਜੋਤ ਸਿੰਘ ਨੇ ਅੰਜਾਮ ਦਿੱਤਾ ਹੈ। ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ । ਹੁਣ ਤੱਕ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।