ਖ਼ਬਰਿਸਤਾਨ ਨੈੱਟਵਰਕ- ਜਲੰਧਰ ਦੇ ਨਾਗਰਾ ਫਾਟਕ ਨੇੜੇ ਗੁਰੂ ਨਾਨਕ ਨਗਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਧਾਰਮਿਕ ਅਸਥਾਨ 'ਤੇ ਸਾਲਾਨਾ ਮੇਲੇ ਦੌਰਾਨ 5 ਅਣਪਛਾਤੇ ਵਿਅਕਤੀ ਆਏ ਅਤੇ ਜਿਵੇਂ ਹੀ ਉਹ ਪਹੁੰਚੇ, ਉਨ੍ਹਾਂ ਨੇ ਹਥਿਆਰ ਲਹਿਰਾਉਣੇ ਸ਼ੁਰੂ ਕਰ ਦਿੱਤੇ ਅਤੇ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਜਦੋਂ ਇੱਕ ਨੌਜਵਾਨ ਨੇ ਉਨ੍ਹਾਂ ਨੂੰ ਹਥਿਆਰ ਲਹਿਰਾਉਣ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ
ਜਿਸ ਤੋਂ ਬਾਅਦ ਲੋਕਾਂ ਨੇ ਮਾਮਲਾ ਸ਼ਾਂਤ ਕਰਕੇ ਉੱਥੋਂ ਭਜਾ ਦਿੱਤਾ। ਪਰ ਕੁਝ ਸਮੇਂ ਬਾਅਦ ਉਕਤ ਵਿਅਕਤੀ ਦੁਬਾਰਾ ਆਏ ਅਤੇ ਨੌਜਵਾਨ ਅਤੇ ਉਸਦੇ ਦੋਸਤ ਗੁਰਪ੍ਰੀਤ 'ਤੇ ਤੇਜ਼ਧਾਰ ਹਖਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਗੁਰਪ੍ਰੀਤ ਉਰਫ਼ ਗੋਪੀ ਦੀ ਮੌਤ ਹੋ ਗਈ। ਹਮਲਾਵਰਾਂ ਵੱਲੋਂ ਵੀ ਗੋਲੀਆਂ ਚਲਾਈਆਂ ਗਈਆਂ।
ਹਮਲਾਵਰ 2 ਗੱਡੀਆਂ ਵਿੱਚ ਆਏ ਸਨ
ਇਸ ਘਟਨਾ ਵਿੱਚ 2 ਔਰਤਾਂ ਸਮੇਤ 3 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹਮਲਾਵਰ 2 ਗੱਡੀਆਂ ਵਿੱਚ ਆਏ ਸਨ।