ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਕ੍ਰਾਈਮ ਰੁਕਣ ਦਾ ਨਾਂ ਨਹੀਂ ਲੈ ਰਿਹਾ। ਗੋਲੀਆਂ ਚੱਲਣ ਦੇ ਮਾਮਲੇ ਤਾਂ ਜਿਵੇਂ ਆਮ ਹੀ ਸਾਹਮਣੇ ਆ ਰਹੇ ਹਨ। ਹੁਣ ਥਾਣਾ 8 ਅਧੀਨ ਆਉਂਦੇ ਸੋਢਲ ਇਲਾਕੇ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਉਸ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਉਹ ਇਸ ਸਮੇਂ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਜਲੰਧਰ ਨਾਰਥ ਵਿਚ ਚੱਲੀਆਂ ਗੋਲੀਆਂ
ਫਿਲਹਾਲ, ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਅਨੁਸਾਰ, ਇਸ ਘਟਨਾ ਨੂੰ 3 ਬਦਮਾਸ਼ਾਂ ਨੇ ਅੰਜਾਮ ਦਿੱਤਾ ਸੀ। ਹਾਲਾਂਕਿ, ਰਾਹੁਲ 'ਤੇ ਹਮਲੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ, ਇਲਾਕੇ ਵਿੱਚ ਗੋਲੀਬਾਰੀ ਨਾਲ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਹਾਲ ਹੀ ਵਿੱਚ ਪੱਛਮੀ ਹਲਕੇ ਵਿੱਚ ਤੀਜਾ ਕਤਲ ਹੋਇਆ ਸੀ। ਇਸ ਤੋਂ ਪਹਿਲਾਂ ਭਾਰਗੋ ਕੈਂਪ ਵਿਚ ਵੀ ਇਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਤਰੀ ਹਲਕੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸ਼ੁਰੂ ਹੋ ਗਈਆਂ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।