ਹੁਸ਼ਿਆਰਪੁਰ ਜ਼ਿਲੇ ਦੇ ਗੜ੍ਹਸ਼ੰਕਰ 'ਚ ਤੇਜ਼ ਰਫਤਾਰ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਨੁਕਸਾਨੇ ਗਏ ਮੋਟਰਸਾਈਕਲ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੱਕੋ ਪਿੰਡ ਦੇ ਤਿੰਨ ਲੋਕਾਂ ਦੀ ਮੌਤ
ਇਸ ਹਾਦਸੇ ਵਿੱਚ ਮਰਨ ਵਾਲੇ ਤਿੰਨੋਂ ਵਿਅਕਤੀ ਇੱਕੋ ਪਿੰਡ ਦੇ ਦੱਸੇ ਜਾਂਦੇ ਹਨ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉਡ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਨਜ਼ਦੀਕੀ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ
ਮੋਟਰਸਾਈਕਲ ਸਵਾਰ ਮ੍ਰਿਤਕ ਜੋਗਿੰਦਰ ਕੁਮਾਰ ਉਰਫ਼ ਨੀਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਸਕੇ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਥਾਣਾ ਮਾਹਿਲਪੁਰ ਸ਼ਾਮਲ ਹਨ।
ਡਰਾਈਵਰ ਮੌਕੇ ਤੋਂ ਫਰਾਰ
ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਪ੍ਰੇਮ ਲਾਲ ਵਾਸੀ ਚੱਬੇਵਾਲ ਮੌਕੇ ਤੋਂ ਫ਼ਰਾਰ ਹੋ ਗਿਆ। ਡਰਾਈਵਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ।