ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦਿੱਲੀ-ਜੈਪੁਰ ਹਾਈਵੇਅ ਉੱਤੇ ਇੱਕ ਸਲੀਪਰ ਬੱਸ (ਏਆਰ 01 ਕੇ 7707) ਨੂੰ ਅੱਗ ਲੱਗ ਗਈ। ਜਿਸ ਵਿੱਚ 2 ਔਰਤਾਂ ਦੀ ਮੌਤ ਹੋ ਗਈ ਅਤੇ 12 ਲੋਕ ਬੁਰੀ ਤਰ੍ਹਾਂ ਝੁਲਸ ਗਏ। ਇਹ ਹਾਦਸਾ 32 ਮਾਈਲਸਟੋਨ ਬਿਲਡਿੰਗ ਦੇ ਸਾਹਮਣੇ ਰਾਤ 9 ਵਜੇ ਵਾਪਰਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇਅ 'ਤੇ ਕੁਝ ਘੰਟਿਆਂ ਲਈ ਜਾਮ ਲੱਗ ਗਿਆ।
ਪੁਲਸ ਨੇ ਦੱਸਿਆ ਕਿ ਜੈਪੁਰ ਤੋਂ ਦਿੱਲੀ ਜਾ ਰਹੀ ਇਕ ਯਾਤਰੀ ਬੱਸ ਨੂੰ ਅਚਾਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਬੁਰੀ ਤਰ੍ਹਾਂ ਨਾਲ ਸੜ ਗਏ।
ਏਸੀਪੀ ਵਰੁਣ ਦਹੀਆ ਨੇ ਦੱਸਿਆ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਬੱਸ ਵਿੱਚ ਫਸੇ ਸਾਰੇ ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਲੋਕ ਅਕਸਰ ਰਾਤ ਨੂੰ ਵੋਲਵੋ ਦੀਆਂ ਟੂਰਿਸਟ ਬੱਸਾਂ ਵਿੱਚ ਸਫ਼ਰ ਕਰਦੇ ਹਨ, ਜਿਸ ਵਿੱਚ ਕਈ ਸਲੀਪਰ ਬੱਸਾਂ ਵੀ ਹੁੰਦੀਆਂ ਹਨ। ਹਾਲਾਂਕਿ ਅਜੇ ਤੱਕ ਯਾਤਰੀਆਂ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।