ਸੰਗਰੂਰ ਦੇ ਲਹਿਰਾਗਾਗਾ 'ਚ ਪੈਟਰੋਲ ਪੰਪ 'ਤੇ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ 'ਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਬੱਸ ਨੂੰ ਅੱਗ ਲੱਗੀ ਦੇਖ ਉੱਥੇ ਮੌਜੂਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਜਦੋਂ ਅੱਗ ਲੱਗੀ ਤਾਂ ਬੱਸ ਵਿੱਚ ਕੋਈ ਨਹੀਂ ਸੀ।
ਸਪਾਰਕਿੰਗ ਕਾਰਨ ਲੱਗੀ ਅੱਗ
ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਅੱਗ ਟਾਇਰ 'ਚ ਹਵਾ ਭਰਨ ਦੌਰਾਨ ਲੱਗੀ। ਜਦੋਂ ਟਾਇਰ ਵਿੱਚ ਹਵਾ ਭਰੀ ਜਾ ਰਹੀ ਸੀ ਤਾਂ ਅਚਾਨਕ ਸਪਾਰਕਿੰਗ ਹੋ ਗਈ। ਸਪਾਰਕਿੰਗ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਅੱਗ ਦਾ ਗੋਲਾ ਬਣ ਗਈ।
ਘਟਨਾ ਤੋਂ ਬਾਅਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ।