ਫਰੀਦਕੋਟ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 54 ’ਤੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇਕ ਤੇਜ਼ ਰਫ਼ਤਾਰ ਨਿੱਜੀ ਕੰਪਨੀ ਦੀ ਬੱਸ ਨੇ ਇਕ ਸਕੂਲ ਵੈਨ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਇਕ ਵਿਦਿਆਰਥਣ ਦੀ ਮੌਤ
ਇਸ ਹਾਦਸੇ ਵਿਚ ਸਕੂਲ ਵੈਨ ਵਿਚ ਸਵਾਰ ਛੇ ਬੱਚਿਆਂ ’ਚੋਂ ਇਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਤਿੰਨ ਵਿਦਿਆਰਥਣਾਂ ਗੰਭੀਰ ਰੂਪ ਵਿਚ ਜ਼ਖਮੀ ਹਨ ਤੇ ਇਸ ਟੱਕਰ ਵਿਚ ਵੈਨ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।
ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ
ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਨੇ ਸਾਹਮਣੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਪਹੁੰਚੇ ਐਸ.ਐਸ.ਪੀ. ਫਰੀਦਕੋਟ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਾਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੀ ਮੌਜੂਦ ਸਨ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਬੱਚਿਆਂ ਤੇਜ਼ ਰਫਤਾਰ ਬੱਸ ਵਾਲੇ ਡਰਾਈਵਰ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।