ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਬੱਸਾਂ ਦਾ ਕਿਰਾਇਆ ਵੀ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਮ ਬੱਸ ਦਾ ਕਿਰਾਇਆ 23 ਪੈਸੇ ਤੋਂ ਵਧਾ ਕੇ 46 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਹੈ। ਆਮ ਬੱਸ ਦਾ ਕਿਰਾਇਆ ਹੁਣ 145 ਪੈਸੇ ਪ੍ਰਤੀ ਕਿਲੋਮੀਟਰ ਹੋਵੇਗਾ ਜੋ ਪਹਿਲਾਂ 122 ਪੈਸੇ ਪ੍ਰਤੀ ਕਿਲੋਮੀਟਰ ਸੀ।
ਇਸ ਤਰ੍ਹਾਂ ਕਿਰਾਇਆ ਵਧਾਇਆ
ਹੁਣ ਯਾਤਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਘੱਟੋ-ਘੱਟ 15 ਰੁਪਏ ਅਦਾ ਕਰਨੇ ਪੈਣਗੇ, ਭਾਵੇਂ ਉਹ ਸਿਰਫ਼ ਇੱਕ ਕਿਲੋਮੀਟਰ ਦੀ ਦੂਰੀ ਹੀ ਤੈਅ ਕਰਨ। ਬੱਸ ਕਿਰਾਏ ਵਿੱਚ ਵਾਧੇ ਨਾਲ ਸਰਕਾਰ ਨੂੰ 150 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ | ਟਰਾਂਸਪੋਰਟ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਰਾਇਆ ਵਾਧਾ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸੈਕਟਰਾਂ 'ਤੇ ਲਾਗੂ ਹੋਵੇਗਾ।
ਆਮ ਏਸੀ ਬੱਸ ਦੇ ਕਿਰਾਏ ਵਿੱਚ 28 ਪੈਸੇ ਦਾ ਵਾਧਾ ਕੀਤਾ ਗਿਆ ਹੈ।ਹੁਣ ਆਮ ਏਸੀ ਬੱਸ ਦਾ ਕਿਰਾਇਆ 174 ਪੈਸੇ ਪ੍ਰਤੀ ਕਿਲੋਮੀਟਰ ਹੋਵੇਗਾ ਜੋ ਕਿ ਪਹਿਲਾਂ 146 ਪੈਸੇ ਪ੍ਰਤੀ ਕਿਲੋਮੀਟਰ ਸੀ | ਇੰਟੈਗਰਲ ਕੋਚ ਦਾ ਕਿਰਾਇਆ 41 ਪੈਸੇ ਵਧਾ ਕੇ 2.61 ਰੁਪਏ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2.90 ਰੁਪਏ ਕਰ ਦਿੱਤਾ ਗਿਆ ਹੈ।
4 ਸਾਲ ਬਾਅਦ ਵਧਿਆ ਕਿਰਾਇਆ
ਦੱਸ ਦੇਈਏ ਕਿ ਚਾਰ ਸਾਲਾਂ ਬਾਅਦ ਪੰਜਾਬ ’ਚ ਬੱਸਾਂ ਦਾ ਕਿਰਾਇਆ ਵਧਾਇਆ ਗਿਆ ਹੈ। ਦੋ ਦਿਨ ਪਹਿਲਾਂ ਹੀ ਪੰਜਾਬ ਕੈਬਨਿਟ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਸੀ, ਉਸ ਨਾਲ ਹੀ ਬੱਸਾਂ ਦਾ ਕਿਰਾਇਆ ਵਧਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਸੀ। ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਯਾਤਰਾ ਦੀ ਸਹੂਲਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਪਹਿਲਾਂ ਵਾਂਗ ਹੀ ਜਾਰੀ ਰਹੇਗਾ।