ਚੋਣ ਕਮਿਸ਼ਨ ਨੇ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜਲੰਧਰ ਪੱਛਮੀ 'ਚ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ। ਇਸ ਦਾ ਨਤੀਜਾ 13 ਜੁਲਾਈ ਨੂੰ ਆਵੇਗਾ। ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਇਸ ਸੀਟ 'ਤੇ ਮੁੜ ਚੋਣਾਂ ਹੋਣਗੀਆਂ।
ਜਲੰਧਰ 'ਚ ਚੋਣ ਜ਼ਾਬਤਾ ਲਾਗੂ
ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦੇ ਹੀ ਜਲੰਧਰ ਵਿੱਚ ਇੱਕ ਵਾਰ ਫਿਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਜੇਕਰ ਤੁਸੀਂ 50 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੈ ਕੇ ਜਾਂਦੇ ਹੋ ਤਾਂ ਤੁਹਾਨੂੰ ਇਸ ਦਾ ਸਬੂਤ ਆਪਣੇ ਕੋਲ ਰੱਖਣਾ ਹੋਵੇਗਾ, ਨਹੀਂ ਤਾਂ ਪੁਲਸ ਜ਼ਬਤ ਕਰ ਲਵੇਗੀ, ਜਦਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਪਾਰਟੀ ਜਾਂ ਨੇਤਾ ਦੇ ਹੱਕ 'ਚ ਪੋਸਟ ਕਰਨ ਤੋਂ ਪਹਿਲਾਂ ਸਾਵਧਾਨ ਰਹਿਣਾ ਹੋਵੇਗਾ।
ਇਨ੍ਹਾਂ ਰਾਜਾਂ ਵਿੱਚ ਵੀ ਹੋਣਗੀਆਂ ਚੋਣਾਂ
ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਅਨੁਸਾਰ 10 ਜੁਲਾਈ ਨੂੰ 7 ਰਾਜਾਂ ਦੀਆਂ 13 ਸੀਟਾਂ 'ਤੇ ਉਪ ਚੋਣਾਂ ਹੋਣਗੀਆਂ। ਜਿਸ ਵਿੱਚ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਸ਼ਾਮਲ ਹਨ। ਬਿਹਾਰ ਦੀ 1, ਬੰਗਾਲ ਦੀ 4, ਤਾਮਿਲਨਾਡੂ ਦੀ 1, ਮੱਧ ਪ੍ਰਦੇਸ਼ ਦੀ 1, ਉੱਤਰਾਖੰਡ ਦੀ 2, ਪੰਜਾਬ ਦੀ 1 ਅਤੇ ਹਿਮਾਚਲ ਦੀ 3 ਸੀਟਾਂ 'ਤੇ ਵੋਟਿੰਗ ਹੋਵੇਗੀ।