• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Punjab By-election Results 2024 : ਭਲਕੇ ਸਵੇਰੇ 8 ਵਜੇ ਗਿਣਤੀ ਹੋਵੇਗੀ ਸ਼ੁਰੂ, ਗਿਣਤੀ ਕੇਂਦਰਾਂ ਦੁਆਲੇ ਸਖਤ ਸੁਰੱਖਿਆ

11/22/2024 2:49:02 PM Gurpreet Singh     punjab By-election Results, vote Counting, tight security around counting centers, cctv, Sibin C    Punjab By-election Results 2024 : ਭਲਕੇ ਸਵੇਰੇ 8 ਵਜੇ ਗਿਣਤੀ ਹੋਵੇਗੀ ਸ਼ੁਰੂ, ਗਿਣਤੀ ਕੇਂਦਰਾਂ ਦੁਆਲੇ ਸਖਤ ਸੁਰੱਖਿਆ 

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਤੇ 20 ਨਵੰਬਰ ਨੂੰ ਵੋਟਾਂ ਪੈ ਚੁੱਕੀਆਂ ਹਨ, ਜਿਨ੍ਹਾਂ ਦਾ ਨਤੀਜਾ ਭਲਕੇ 23 ਨਵੰਬਰ ਨੂੰ ਐਲਾਨਿਆ ਜਾਵੇਗਾ। 

ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। 

ਗਿਣਤੀ ਕੇਂਦਰਾਂ ਦੁਆਲੇ ਸਖਤ ਸੁਰੱਖਿਆ

ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਤ ਕੀਤਾ ਗਿਆ ਹੈ।   

ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ। 

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ। 

ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ। 

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।    

ਇਹ ਸੀਟਾਂ ਲੋਕ ਸਭਾ ਚੋਣਾਂ ਕਾਰਨ ਖਾਲੀ ਹੋਈਆਂ ਸਨ

2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਗਈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ।

ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ ਅਤੇ ਨਤੀਜੇ 23 ਨਵੰਬਰ ਨੂੰ ਆਉਣੇ ਹਨ।   


 

'punjab By-election Results','vote Counting','tight security around counting centers','cctv','Sibin C'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY