ਖਬਰਿਸਤਾਨ ਨੈੱਟਵਰਕ- ਪੰਜਾਬੀ ਸਿੱਖ ਐਥਲੀਟ 114 ਸਾਲਾ ਫੌਜਾ ਸਿੰਘ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਸੈਰ ਕਰਦੇ ਹੋਏ ਨਜ਼ਰ ਆ ਰਹੇ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।
ਮੌ.ਤ ਤੋਂ ਪਹਿਲਾਂ ਦੀ ਵੀਡੀਓ ਵਾਇਰਲ
ਹੁਣ ਹਾਦਸੇ ਤੋਂ ਪਹਿਲਾਂ ਫੌਜਾ ਸਿੰਘ ਦੀ ਇੱਕ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਉਹ ਪਿੰਡ ਤੋਂ ਇਕੱਲੇ ਸੈਰ ਕਰਨ ਜਾ ਰਹੇ ਹਨ, ਜਿਸ ਦੀ ਸੀਸੀਟੀਵੀ ਸਾਹਮਣੇ ਆਉਣ ਤੋਂ ਬਾਅਦ ਫੌਜਾ ਸਿੰਘ ਦੇ ਪੁੱਤਰ ਨੇ ਕਿਹਾ ਕਿ ਪੁਲਿਸ ਜਲਦੀ ਹੀ ਦੋਸ਼ੀ ਤੱਕ ਪੁੱਜ ਸਕਦੀ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਹੁਣੇ ਹੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਬਾਪੂ ਇਕੱਲੇ ਘੁੰਮਦੇ ਦਿਖਾਈ ਦੇ ਰਹੇ ਹਨ। ਇੱਕ ਹੋਰ ਵਿਅਕਤੀ ਘਰ ਨਹੀਂ ਹੈ ਅਤੇ ਨਾ ਹੀ ਉਸ ਨਾਲ ਸੰਪਰਕ ਕੀਤਾ ਜਾ ਸਕਿਆ ਹੈ। ਉਕਤ ਵਿਅਕਤੀ ਦੇ ਆਉਣ 'ਤੇ ਬਾਕੀ ਸਾਰੀਆਂ ਸੀਸੀਟੀਵੀ ਫੁਟੇਜ ਜਲਦੀ ਹੀ ਸਾਹਮਣੇ ਆ ਜਾਣਗੀਆਂ।
ਐਸਐਸਪੀ ਨੇ ਕਿਹਾ ਕਿ ਮ੍ਰਿਤਕ ਫੌਜਾ ਸਿੰਘ ਦੇ ਪੁੱਤਰ ਦੇ ਬਿਆਨਾਂ 'ਤੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੀਆਂ ਸੀਆਈਏ ਸਮੇਤ ਵੱਖ-ਵੱਖ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਅਣਪਛਾਤੇ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੌਰਾਨ ਰਾਸ਼ਟਰੀ ਰਾਜਮਾਰਗ 'ਤੇ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਹੈ, ਇਸ ਲਈ ਟੀਮਾਂ ਉਕਤ ਵਾਹਨ ਦੀ ਜਾਂਚ ਕਰ ਰਹੀਆਂ ਹਨ।
ਨੇੜੇ ਰਹਿਣ ਵਾਲੇ ਲੋਕਾਂ ਦੇ ਅਨੁਸਾਰ, ਕਾਰ ਇਨੋਵਾ, ਸਕਾਰਪੀਓ, ਫਾਰਚੂਨਰ ਅਤੇ ਸਵਿਫਟ ਡਿਜ਼ਾਇਰ ਹੋਣ ਦਾ ਸ਼ੱਕ ਹੈ। ਪੁਲਿਸ ਟੀਮ ਨੂੰ ਮੌਕੇ 'ਤੇ ਕਾਰ ਦੇ ਟੁੱਟੇ ਹੋਏ ਬੰਪਰ ਦੇ ਕੁਝ ਹਿੱਸੇ ਮਿਲੇ ਹਨ। ਉਕਤ ਕਾਰ ਦੇ ਹਿੱਸਿਆਂ ਦੀ ਜਾਂਚ ਇੱਕ ਮਕੈਨਿਕ ਦੁਆਰਾ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।