ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ (4 ਮਾਰਚ) ਨੂੰ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਹਾਲਾਂਕਿ ਉਹ ਈ ਡੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਨੇ ਇਸ ਲਈ ਈਡੀ ਤੋਂ ਤਰੀਕ ਵੀ ਮੰਗੀ ਹੈ ਅਤੇ ਕਿਹਾ ਹੈ ਕਿ ਉਹ ਆਨਲਾਈਨ ਮੋਡ ਵਿੱਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਗੇ।
ਸੰਮਨ ਬਿਲਕੁਲ ਗੈਰ-ਕਾਨੂੰਨੀ
'ਆਪ' ਪਾਰਟੀ ਵੱਲੋਂ ਸਵੇਰੇ ਜਾਰੀ ਬਿਆਨ ਮੁਤਾਬਕ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਰਫੋਂ ਈਡੀ ਨੂੰ ਜਵਾਬ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸੰਮਨ ਗੈਰ-ਕਾਨੂੰਨੀ ਹਨ। ਇਸ ਤੋਂ ਬਾਅਦ ਵੀ ਉਹ ਉਨ੍ਹਾਂ ਨੂੰ ਜਵਾਬ ਦੇਣ ਲਈ ਤਿਆਰ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਤੋਂ 12 ਮਾਰਚ 2024 ਤੋਂ ਬਾਅਦ ਦੀ ਤਰੀਕ ਮੰਗੀ ਹੈ। ਇਸ ਤਰੀਕ ਤੋਂ ਬਾਅਦ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਵਿੱਚ ਸ਼ਾਮਲ ਹੋਣਗੇ।