ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਹਮੇਸ਼ਾ ਜ਼ਿੰਦਾ ਰਹੇਗੀ ਅਤੇ ਉਨ੍ਹਾਂ ਨੂੰ ਯਾਦ ਕਰਨਾ ਸਾਡਾ ਕੰਮ ਹੈ। ਅਸੀਂ ਸ਼ਹੀਦਾਂ ਦੇ ਚਰਨਾਂ ਦੀ ਧੂੜ ਦੇ ਬਰਾਬਰ ਨਹੀਂ ਹਾਂ। ਪਰ ਜੇ ਅਸੀਂ ਥੋੜਾ ਜਿਹਾ ਸੋਚੀਏ ਤਾਂ ਸਭ ਕੁਝ ਠੀਕ ਹੋ ਜਾਵੇਗਾ।
ਜਲਦ ਬਣ ਕੇ ਤਿਆਰ ਹੋ ਜਾਵੇਗਾ ਹਲਵਾਰਾ ਹਵਾਈ ਅੱਡਾ
ਸੀਐਮ ਭਗਵੰਤ ਮਾਨ ਨੇ ਇਸ ਦੌਰਾਨ ਦੱਸਿਆ ਕਿ ਹਲਵਾਰਾ ਏਅਰਪੋਰਟ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ 70 ਫੀਸਦੀ ਕੰਮ ਪੂਰਾ ਹੋ ਚੁੱਕਿਆ ਹੈ। ਜਲਦੀ ਹੀ ਇੱਥੋਂ ਹਵਾਈ ਸੇਵਾ ਸ਼ੁਰੂ ਹੋ ਜਾਵੇਗੀ ਅਤੇ ਇਸ ਹਵਾਈ ਅੱਡੇ ਦਾ ਨਾਂ ਵੀ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਿਆ ਜਾਵੇਗਾ। ਕਿਉਂਕਿ ਇਹ ਉਨ੍ਹਾਂ ਦੀ ਜ਼ਮੀਨ ਹੈ।
UPSC ਸੈਂਟਰ 'ਚ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਸਿਖਲਾਈ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਵਿੱਚ ਚੰਗੇ ਅੰਕ ਅਤੇ ਮੈਰਿਟ ਵਿੱਚ ਸਥਾਨ ਲਿਆਉਣਾ ਚਾਹੀਦਾ ਹੈ। ਸਰਕਾਰ ਖੁਦ ਆ ਕੇ ਉਨ੍ਹਾਂ ਨੂੰ ਨੌਕਰੀ ਦੇਵੇਗੀ। ਸੂਬੇ ਵਿੱਚ ਆਈਏਐਸ ਅਤੇ ਆਈਪੀਐਸ ਅਧਿਕਾਰੀ ਤਿਆਰ ਕੀਤੇ ਜਾਣਗੇ। ਇਸ ਦੇ ਲਈ ਰਾਜ ਵਿੱਚ UPSC ਕੇਂਦਰ ਖੋਲ੍ਹੇ ਜਾ ਰਹੇ ਹਨ ਜਿੱਥੇ ਹਰ ਵਿਦਿਆਰਥੀ ਨੂੰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਵੱਡੇ ਅਫਸਰ ਬਣ ਕੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਜਾਣ।