ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਡਰੱਗ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ।
ਸੀ ਐਮ ਭਗਵੰਤ ਮਾਨ ਨੇ ਟਵੀਟ ਕੀਤਾ
ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਅੱਜ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਨਸ਼ਿਆਂ ਦੇ ਮੁੱਦੇ 'ਤੇ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।
ਅਧਿਕਾਰੀਆਂ ਨੂੰ ਲੋਕਾਂ ਵਿੱਚ ਅਤੇ ਪਿੰਡਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਿਹਾ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਇਸ ਕੰਮ ਨੂੰ ਦਲੇਰੀ ਨਾਲ ਕਰਨ, ਤਾਂ ਜੋ 3.5 ਕਰੋੜ ਪੰਜਾਬੀ ਸੁਰੱਖਿਅਤ ਰਹਿ ਸਕਣ।
ਇਸ ਸਾਲ 105 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਾ ਤਸਕਰੀ ਵਿੱਚੋਂ 105 ਕਰੋੜ ਰੁਪਏ ਦੀ ਡਰੱਗ ਜ਼ਬਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਮਾਮਲਿਆਂ ਵਿੱਚ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਾਲ ਫਿਰੌਤੀ ਨਾਲ ਸਬੰਧਤ 117 ਕੇਸ ਦਰਜ ਕੀਤੇ ਗਏ ਹਨ ਅਤੇ 150 ਦੇ ਕਰੀਬ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ
ਮੁੱਖ ਮੰਤਰੀ ਮਾਨ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਅਜੇ ਵੀ ਫਿਰੌਤੀ ਦੀਆਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ ਅਤੇ ਇਨ੍ਹਾਂ ਦੋਸ਼ੀਆਂ 'ਤੇ ਸ਼ਿਕੰਜਾ ਕੱਸਣ ਦੀ ਲੋੜ ਹੈ। ਪੁਲਸ ਅਤੇ ਆਮ ਜਨਤਾ ਵਿਚਕਾਰ ਦੋਸਤਾਨਾ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ।