ਸ਼੍ਰੋਮਣੀ ਅਕਾਲੀ ਦਲ ਨੇ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਬਚਾਓ ਯਾਤਰਾ ਕੱਢੀ ਜਾਵੇਗੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੀ ਇਸ ਫੇਰੀ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਓ।
ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਇਕਾਂਤਵਾਸ ਵਿੱਚ ਹਨ, ਉਹਨਾਂ ਨੇ ਕੱਲ੍ਹ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਫੈਸਲਿਆਂ ‘ਤੇ ਟਿੱਪਣੀ ਕੀਤੀ ਹੈ। ਅੱਜ ਆਪਣੇ ਐਕਸ ਅਕਾਊਂਟ ਤੋਂ ਪੋਸਟ ਸ਼ੇਅਰ ਕਰਦੇ ਹੋਏ ਕਿ ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ ..ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ਚ “ਅਕਾਲੀ ਦਲ ਤੋਂ ਪੰਜਾਬ ਬਚਾਲੋ “ ਯਾਤਰਾ ਸ਼ੁਰੂ ਕਰਨ ਦਾ ਐਲਾਨ .. ਇਸਦੀ ਮਾਫੀ ਕਦੇ ਫੇਰ ਮੰਗ ਲੈਣਗੇ.. ।
ਯਾਤਰਾ 1 ਫਰਵਰੀ ਤੋਂ ਹੋਵੇਗੀ ਸ਼ੁਰੂ
ਸ਼੍ਰੋਮਣੀ ਅਕਾਲੀ ਦਲ ਨੇ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕੋਰ ਮੀਟਿੰਗ ਵਿੱਚ ਲਿਆ ਗਿਆ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਬਚਾਓ ਯਾਤਰਾ ਕੱਢੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਆਪੇ ਗੁਰੂ ਆਪੇ ਚੇਲਾ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਹੈ।
ਸੁਖਬੀਰ ਬਾਦਲ ਨੇ ਮੰਗੀ ਸੀ ਮਾਫੀ
ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪਿਛਲੀਆਂ ਗਲਤੀਆਂ ਲਈ ਪੰਥ ਤੋਂ ਮੁਆਫੀ ਮੰਗੀ ਸੀ। ਇਸ ਬਾਰੇ ਵੀ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਲਈ ਕਿਸੇ ਹੋਰ ਸਮੇਂ ਮੁਆਫ਼ੀ ਮੰਗ ਲੈਣਗੇ।