ਖਬਰਿਸਤਾਨ ਨੈੱਟਵਰਕ ਅੰਮ੍ਰਿਤਸਰ -ਅੱਜ ਮੁੱਖ ਮੰਤਰੀ ਭਗਵੰਤ ਮਾਨ ਵਾਰ ਹੀਰੋਜ਼ ਮੈਮੋਰੀਅਲ, ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨਾਂ ਨੇ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਹਾਦਸੇ ਵਿੱਚ ਸ਼ਹੀਦ ਹੋਣ 'ਤੇ ਫੌਜੀ ਜਵਾਨਾਂ ਨੂੰ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜੇਕਰ ਕੋਈ ਜ਼ਖਮੀ ਹੁੰਦਾ ਹੈ ਤਾਂ 50 ਫੀਸਦੀ ਜ਼ਖਮੀ ਹੋਣ ਉਤੇ ਉਸ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਪਹਿਲੀ ਅਤੇ ਦੂਜੀ ਵਿਸ਼ਵ ਜੰਗ ਦੇ ਸ਼ਹੀਦਾਂ ਦੀ ਪਰਿਵਾਰਕ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ 51 ਤੋਂ 75 ਫੀਸਦੀ ਸੱਟਾਂ ਦੇ ਮਾਮਲੇ 'ਚ ਸਰਕਾਰ 20 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ। ਜੇਕਰ 75 ਤੋਂ 99 ਫੀਸਦੀ ਜ਼ਖਮੀ ਹਨ ਤਾਂ ਉਨ੍ਹਾਂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਪਹਿਲਾਂ ਐਕਸੀਡੈਂਟ ਜਾਂ ਕਿਸੇ ਹਾਦਸੇ 'ਚ ਜਾਨ ਗਵਾਉਣ ਵਾਲੇ ਜਵਾਨਾਂ ਨੂੰ ਕੋਈ ਵੀ ਸਹਾਇਤਾ ਰਾਸ਼ੀ ਨਹੀਂ ਦਿੱਤੀ ਜਾਂਦੀ ਸੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ 'ਚ ਜਾਨ ਗਵਾਉਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 25 ਲੱਖ ਦੀ ਸਹਾਇਤਾ ਰਾਸ਼ੀ ਦੇਵੇਗੀ।
ਅਸੀਂ ਸਾਡੇ ਸ਼ਹੀਦਾਂ ਨੂੰ ਬੋਝ ਨਹੀਂ ਸਮਝਾਂਗੇ, ਹਰ ਸਾਲ ਅਸੀਂ 9 ਕਰੋੜ ਰੁਪਏ ਖ਼ਰਚ ਕਰਿਆ ਕਰਾਂਗੇ