ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਮਜੀਠੀਆ ਨੂੰ 48 ਘੰਟਿਆਂ 'ਚ ਲਿਖਤੀ ਰੂਪ 'ਚ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਮਜੀਠੀਆ 'ਤੇ ਇਲਜ਼ਾਮ ਹੈ ਕਿ ਬਿਕਰਮ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਓਐਸਡੀ ਉੱਤੇ ਕਈ ਝੂਠੇ ਇਲਜ਼ਾਮ ਲਗਾਏ ਸਨ। ਜਿਸ ਕਾਰਨ ਉਸ ਦੀ ਇਮੇਜ ਖਰਾਬ ਹੋ ਗਈ। ਹੁਣ ਰਾਜਬੀਰ ਸਿੰਘ ਦੇ ਵਕੀਲ ਨੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਸ 'ਚ 48 ਘੰਟਿਆਂ 'ਚ ਲਿਖਤੀ ਮੁਆਫ਼ੀ ਮੰਗੀ ਗਈ ਹੈ।
ਇਸਦੇ ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦੇ ਬਿਆਨਾਂ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।
ਓਐਸਡੀ ਦੇ ਪਰਿਵਾਰ ਨੂੰ ਦੱਸਿਆ ਕਿ ਉਹ ਕੈਨੇਡਾ ਦੇ ਨਾਗਰਿਕ
ਦਰਅਸਲ, 6 ਅਕਤੂਬਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦਿਆਂ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ। ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ।
ਐਲਓਸੀ ਜਾਰੀ ਕਰਨ ਦੀ ਕਹੀ ਸੀ ਗੱਲ
ਮਜੀਠੀਆ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਐਲਓਸੀ ਜਾਰੀ ਕਰਨ ਦੀ ਅਪੀਲ ਕੀਤੀ ਸੀ ਕਿਉਂਕਿ ਇਹ ਲੋਕ ਖੁਦ ਵਿਦੇਸ਼ ਚਲੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ ।