• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨੇ ਪਰਾਲੀ ਪ੍ਰਬੰਧਨ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਨਿਰਦੇਸ਼, 'ਉੱਨਤ ਕਿਸਾਨ' ਐਪ ਲਾਂਚ

CM भगवंत मान ने पराली प्रबंधन पर अधिकारियों से की मीटिंग
9/30/2024 5:29:08 PM Ojasvi Kaushal     CM Bhagwant Maan, Stubble Management, Meeting, DCs, CRM Machines, Stubble Burning, Hindi News    CM ਮਾਨ ਨੇ ਪਰਾਲੀ ਪ੍ਰਬੰਧਨ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਨਿਰਦੇਸ਼, 'ਉੱਨਤ ਕਿਸਾਨ'  ਐਪ  ਲਾਂਚ  CM भगवंत मान ने पराली प्रबंधन पर अधिकारियों से की मीटिंग

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ।

ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਕਿਹਾ 

ਅੱਜ ਪਰਾਲ਼ੀ ਪ੍ਰਬੰਧਾਂ ਨੂੰ ਲੈਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ...ਆਉਣ ਵਾਲੇ ਦਿਨਾਂ 'ਚ ਪਰਾਲ਼ੀ ਦੇ ਮਸਲੇ ਨੂੰ ਲੈਕੇ ਕਿਸਾਨਾਂ ਨੂੰ ਜਾਗਰੂਕ ਕਰਨ ਨੂੰ ਲੈਕੇ ਚਰਚਾ ਹੋਈ...ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਨੇ...ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ 'ਉੱਨਤ ਕਿਸਾਨ'… pic.twitter.com/tGfWAod3Yu

— Bhagwant Mann (@BhagwantMann) September 30, 2024

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ।  ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ।

ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਨਿਰਦੇਸ਼

ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ੋਰ-ਸ਼ੋਰ ਨਾਲ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਫੂਕਣ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ 2024-25 ਤਹਿਤ agrimachinerypb.com ਪੋਰਟਲ ਰਾਹੀਂ ਸਬਸਿਡੀ ਲੈਣ ਲਈ ਇੱਛੁਕ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ 2024 ਤੱਕ ਮਸ਼ੀਨਰੀ ਲਈ ਕੁੱਲ 63,904 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਦੀ ਮੰਗ ਉਤੇ ਇਸ ਪੋਰਟਲ ਨੂੰ 13 ਸਤੰਬਰ ਤੋਂ 19 ਸਤੰਬਰ 2024 ਤੱਕ ਮੁੜ ਖੋਲ੍ਹਿਆ ਗਿਆ ਸੀ ਅਤੇ ਇਸ ਉਤੇ 19 ਸਤੰਬਰ ਤੱਕ ਕੁੱਲ 1.07 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 14 ਹਜ਼ਾਰ ਮਸ਼ੀਨਾਂ ਅਤੇ ਜ਼ਿਲ੍ਹਿਆਂ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਨੂੰ 1100 ਮਸ਼ੀਨਾਂ ਦੇਣ ਦਾ ਟੀਚਾ ਨਿਰਧਾਰਤ ਕੀਤਾ ਹੈ। 

'ਉੱਨਤ ਕਿਸਾਨ' ਐਪ ਕੀਤੀ ਲਾਂਚ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਗਈ ਹੈ, ਜਿਸ ਦੀ ਮਦਦ ਨਾਲ ਝੋਨੇ ਦੇ ਵਾਢੀ ਸੀਜ਼ਨ-2024 ਤੋਂ ਪਹਿਲਾਂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਐਪ ਰਾਹੀਂ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਇਹ ਮਸ਼ੀਨਾਂ ਵਧੇਰੇ ਪਹੁੰਚ ਵਿੱਚ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਐਪ 'ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ।

ਇਸ ਮੋਬਾਈਲ ਐਪਲੀਕੇਸ਼ਨ ਨਾਲ ਕਿਸਾਨ ਆਪਣੇ ਆਸ-ਪਾਸ ਦੇ ਉਪਲਬਧ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਚ.ਸੀ.) ਤੋਂ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ ਅਤੇ ਵਧੇਰੇ ਸਹੂਲਤ ਲਈ ਗ੍ਰਾਮ ਪੱਧਰੀ ਨੋਡਲ ਅਫ਼ਸਰ/ਕਲੱਸਟਰ ਹੈੱਡ ਕਿਸਾਨਾਂ ਨੂੰ ਉਨ੍ਹਾਂ ਦੀ ਪਸੰਦੀਦਾ ਮਸ਼ੀਨ ਪਹਿਲਾਂ ਹੀ ਨਿਰਧਾਰਤ ਕਰ ਦੇਣਗੇ ਤਾਂ ਜੋ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਣ।

ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਆਈ ਕਮੀ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮਸ਼ੀਨਾਂ ਦੀ ਵਰਤੋਂ ਅਤੇ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਸਦਕਾ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਚ ਕਾਫੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ 2021-22 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 76,929 ਘਟਨਾਵਾਂ ਦੇ ਮੁਕਾਬਲੇ 2022-23 ਇਨ੍ਹਾਂ ਘਟਨਾਵਾਂ (71,159) ਵਿੱਚ 30 ਫ਼ੀਸਦ ਦੀ ਕਮੀ ਆਈ ਹੈ ਅਤੇ 2022-23 ਵਿੱਚ ਅੱਗ ਲਗਾਉਣ ਦੀਆਂ 71,159 ਘਟਨਾਵਾਂ ਦੇ ਮੁਕਾਬਲੇ 2023-24 ਵਿੱਚ 26 ਫ਼ੀਸਦ ਕਮੀ ਨਾਲ ਇਹ ਘਟਨਾਵਾਂ 49,922 ਰਹਿ ਗਈਆਂ।

 2020-21 ਦੇ ਮੁਕਾਬਲੇ 2023-24 ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕੁੱਲ 52 ਫ਼ੀਸਦੀ ਕਮੀ ਆਈ ਹੈ।

'CM Bhagwant Maan','Stubble Management','Meeting','DCs','CRM Machines','Stubble Burning','Hindi News'

Please Comment Here

Similar Post You May Like

  • ਆਮ ਆਦਮੀ ਕਲੀਨਿਕ ਚ 35 ਲੱਖ ਲੋਕ ਦਵਾਈਆਂ ਲੈ ਕੇ ਠੀਕ ਹੋਏ

  • पचास फीसदी घटे पराली जलाने के मामले,

    पचास फीसदी घटे पराली जलाने के मामले, मगर फिर भी शहरों की हवा खराब

  • मुख्यमंत्री भगवंत मान ने सरकार तुहाडे द्वार योजना की लॉन्च,

    मुख्यमंत्री भगवंत मान ने सरकार तुहाडे द्वार योजना की लॉन्च, लोगों को घर बैठे मिलेगी 43 सरकारी सेवाएं

  • अकाली दल अध्यक्ष सुखबीर बादल ने सीएम भगवंत मान को दी चेतावनी,

    अकाली दल अध्यक्ष सुखबीर बादल ने सीएम भगवंत मान को दी चेतावनी, कहा- पटियाला में जो कब्जे उनकी पत्नी कर रही लीड

  • अकाली दल की पंजाब बचाओ यात्रा पर सीएम मान का तंज

    अकाली दल की पंजाब बचाओ यात्रा पर सीएम मान का तंज , कहा- अकाली दल से पंजाब को बचालो

  • CM भगवंत मान ने फिर दोहराया पंजाब बनेगा हीरो इस बार 13 जीरो

    CM भगवंत मान ने फिर दोहराया पंजाब बनेगा हीरो इस बार 13 जीरो , कहा- पंजाब में हम उजाला कर रहे है

  • CM भगवंत का बड़ा ऐलान, पंजाब में अकेले चुनाव लड़ेगी AAP,

    CM भगवंत का बड़ा ऐलान, पंजाब में अकेले चुनाव लड़ेगी AAP, कांग्रेस के साथ गठबंधन नहीं

  • मुख्यमंत्री भगवंत मान की सभी जिलों के DC के साथ मीटिंग

    मुख्यमंत्री भगवंत मान की सभी जिलों के DC के साथ मीटिंग , कई मुद्दों पर होगी चर्चा

Recent Post

  • ਭਾਰਤ 'ਚ 8 ਹਜ਼ਾਰ Twitter ਅਕਾਊਂਟਸ ਬੈਨ, ਸਰਕਾਰ ਨੇ ਜਾਰੀ ਕੀਤੇ ਆਦੇਸ਼ ...

  • ਪੰਜਾਬ ਦੇ ਇਸ ਜ਼ਿਲ੍ਹੇ 'ਚ Internet ਸੇਵਾਵਾਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਜਲੰਧਰ 'ਚ ਐਮਰਜੈਂਸੀ 'ਚ ਸ਼ਹਿਰਵਾਸੀਆਂ ਨੂੰ ਇਨ੍ਹਾਂ ਥਾਵਾਂ 'ਤੇ ਕੀਤਾ ਜਾਵੇਗਾ ਸ਼ਿਫਟ, ਲਿਸਟ ਜਾਰੀ ...

  • ਭਾਰਤ ਦੇ ਹਮਲੇ ਨਾਲ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਹੋਇਆ ਤਬਾਹ,1500 ਕਰੋੜ ਦੀ ਲਾਗਤ ਨਾਲ ਬਣਿਆ ਸੀ ...

  • ਪਾਕਿਸਤਾਨ ਨੇ ਜਲੰਧਰ, ਅੰਮ੍ਰਿਤਸਰ ਸਮੇਤ 15 ਫੌਜੀ ਠਿਕਾਣਿਆਂ 'ਤੇ ਹਮਲਾ ਦੀ ਕੋਸ਼ਿਸ਼, ਭਾਰਤ ਨੇ ਲਾਹੌਰ ਦੇ Air Defence...

  • ਗੁਰਦਾਸਪੁਰ 'ਚ ਅੱਜ 8 ਘੰਟੇ ਦਾ ਰਹੇਗਾ ਬਲੈਕਆਊਟ, ਡੀਸੀ ਨੇ ਸਖ਼ਤ ਆਦੇਸ਼ ਕੀਤੇ ਜਾਰੀ ...

  • ਪੰਜਾਬ ਅਤੇ ਹਿੰਡਨ ਏਅਰਪੋਰਟ ਸਮੇਤ ਕਈ ਰਾਜਾਂ ਦੀਆਂ ਉਡਾਣਾਂ ਰੱਦ, 27 ਹਵਾਈ ਅੱਡੇ ਰਹਿਣਗੇ ਬੰਦ ...

  • ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਹਾਈ ਅਲਰਟ 'ਤੇ ਪੰਜਾਬ , ਸਖ਼ਤ ਪਾਬੰਦੀਆਂ ਲਾਗੂ ...

  • ਪੰਜਾਬ 'ਚ ਮੀਂਹ ਦੀ ਸੰਭਵਾਨਾ, ਗਰਜ-ਤੂਫਾਨ ਦਾ ਅਲਰਟ ਜਾਰੀ...

  • ਅੰਮ੍ਰਿਤਸਰ 'ਚ ਧਮਾਕਾ , ਪਿੰਡਾਂ 'ਚ ਮਿਲੀਆਂ ਮਿਜ਼ਾਈਲਾਂ, ਦਹਿਸ਼ਤ 'ਚ ਲੋਕ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY