ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਸੀਐੱਮ ਭਗਵੰਤ ਮਾਨ ਵੱਲੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੋਹਾਲੀ 'ਚ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੌਰਾਨ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇ ਸਕਣਗੇ। ਇਸ ਤੋਂ ਬਾਅਦ ਪੁਲਸ ਵੱਲੋਂ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਐਂਟੀ ਨਾਰਕੋਟਿਕ ਟਾਸਕ ਫੋਰਸ ਦਿ ਇਮਾਰਤ ਦਾ ਕਰਨਗੇ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸਵੇਰੇ 11 ਵਜੇ ਮੁਹਾਲੀ ਵਿੱਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਵੀ ਜਾਰੀ ਕਰਨਗੇ।
ਨਵੀਂ ਇਮਾਰਤ ਵਿੱਚ ਸ਼ਾਨਦਾਰ ਲੈਬ ਬਣਾਈ ਗਈ ਹੈ। ਇਸ ਵਿੱਚ ਨਵੇਂ ਆਧੁਨਿਕ ਕੰਪਿਊਟਰ ਅਤੇ ਉਪਕਰਨ ਲਗਾਏ ਗਏ ਹਨ। ਜਿਸ ਰਾਹੀਂ ਨਸ਼ਾ ਤਸਕਰਾਂ 'ਤੇ ਨਜ਼ਰ ਰੱਖੀ ਜਾਵੇਗੀ। ਨਸ਼ੇ ਨਾਲ ਜੁੜਿਆ ਹਰ ਅਪਡੇਟ ਇਸ ਫੋਰਸ ਕੋਲ ਹੋਵੇਗੀ । ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਟੀਮਾਂ ਦਾ ਗਠਨ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਲਾਗਤ ਨਾਲ 6 ਸਰਹੱਦੀ ਜ਼ਿਲ੍ਹਿਆਂ ਵਿੱਚ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕਿਉਂਕਿ ਸੂਬੇ ਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ।
ਨਸ਼ਾ ਤਸਕਰਾਂ ਦੇ ਖਿਲਾਫ ਹਾਈਕੋਰਟ ਸਖਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਨਸ਼ਾ ਤਸਕਰਾਂ ਖਿਲਾਫ ਸਖਤ ਹੈ। ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਉਨ੍ਹਾਂ ਸਾਰੇ ਐਨਡੀਪੀਐਸ ਕੇਸਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਿਸ 'ਚ 6 ਮਹੀਨੇ ਬੀਤ ਜਾਣ 'ਤੇ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।