ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਹਰ ਪਾਸੇ ਮੀਂਹ ਤੇ ਹੜ੍ਹਾਂ ਨੇ ਤਬਾਹੀ ਮਚਾ ਰੱਖੀ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਕੁਝ ਇਲਾਕਿਆਂ ਵਿੱਚ ਫੌਜ ਨੂੰ ਮਦਦ ਲਈ ਆਉਣਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਫਿਰੋਜ਼ਪੁਰ ਪਹੁੰਚੇ, ਜਿੱਥੇ ਹੜ੍ਹ ਪੀੜਤਾਂ ਦੀਆਂ ਮੁਸੀਬਤਾਂ ਅਤੇ ਦਰਦ ਸੁਣ ਕੇ ਸੀ ਐਮ ਮਾਨ ਭਾਵੁਕ ਹੋ ਗਏ।
ਹੜ੍ਹ ਪ੍ਰਭਾਵਿਤ ਬਜ਼ੁਰਗ ਔਰਤ ਨੇ ਆਪਣਾ ਦੁੱਖ ਬਿਆਨ ਕੀਤਾ ਤੇ ਕਿਹਾ ਕਿ ਉਸ ਦਾ ਸਭ ਕੁਝ ਵਹਿ ਜਾਵੇਗਾ ਅਤੇ ਕੁਝ ਵੀ ਨਹੀਂ ਬਚੇਗਾ। ਬਜ਼ੁਰਗ ਔਰਤ ਦੀ ਗੱਲ ਸੁਣ ਕੇ ਸੀਐਮ ਮਾਨ ਇੰਨੇ ਭਾਵੁਕ ਹੋ ਗਏ ਕਿ ਉਹ ਆਪਣੇ ਹੰਝੂ ਨਾ ਰੋਕ ਸਕੇ। ਉਨ੍ਹਾਂ ਔਰਤ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਸਭ ਕੁਝ ਠੀਕ ਹੋ ਜਾਵੇਗਾ। ਤੁਸੀਂ ਸਭ ਕੁਝ ਮੇਰੇ 'ਤੇ ਛੱਡ ਦਿਓ।
ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਜਾਵੇਗੀ। ਜਿਸ ਵਿੱਚ ਪੂਰੇ ਸੂਬੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿੱਚ ਹੜ੍ਹ ਦੇ ਖ਼ਤਰੇ ਨੂੰ ਰੋਕਣ ਲਈ ਹੋਰ ਜ਼ਰੂਰੀ ਗੱਲਾਂ 'ਤੇ ਵੀ ਚਰਚਾ ਕੀਤੀ ਜਾਵੇਗੀ।