• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨੇ ਵਰਧਮਾਨ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

11/22/2024 4:29:10 PM Gurpreet Singh     cm maan , vardhman Steel Group, punjab big news, cm bhagwant singh maan, punjab news    CM ਮਾਨ ਨੇ ਵਰਧਮਾਨ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਅੱਜ ਚੰਡੀਗੜ੍ਹ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਜੀ ਨਾਲ ਮੁਲਾਕਾਤ ਕੀਤੀ। ਸੂਬੇ 'ਚ ਨਿਵੇਸ਼ ਕਰਨ ਨੂੰ ਲੈ ਕੇ ਵਿਚਾਰ ਚਰਚਾ ਹੋਈ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਿਟੇਡ ਵੱਲੋਂ ਜਪਾਨ ਦੀ Aichi ਸਟੀਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਪੰਜਾਬ 'ਚ 1750 ਕਰੋੜ ਰੁਪਏ ਦੀ ਲਾਗਤ ਨਾਲ… pic.twitter.com/B2XMsbwEPg

— Bhagwant Mann (@BhagwantMann) November 22, 2024

ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ 

ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ।ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ 'ਏਚੀ ਸਟੀਲ ਕਾਰਪੋਰੇਸ਼ਨ' ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ।

ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ 

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੂਬੇ ਦੇ 1500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਕੰਪਨੀ ਇਸ ਪਲਾਂਟ ਤੋਂ “ਗਰੀਨ ਸਟੀਲ” ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਅਤੇ ਦੇਸ਼ ਲਈ ਵੱਡਾ ਮਾਲੀਆ ਪੈਦਾ ਕਰੇਗਾ ਕਿਉਂਕਿ ਵੱਖ-ਵੱਖ ਜਾਪਾਨੀ/ਯੂਰਪੀਅਨ ਕੰਪਨੀਆਂ ਨੂੰ ਕੁੱਲ ਉਤਪਾਦਨ ਦਾ 20 ਫੀਸਦੀ ਤੋਂ ਵੱਧ ਨਿਰਯਾਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀ.ਐਸ.ਐਸ.ਐਲ. ਵਿਸ਼ਵ ਭਰ ਵਿੱਚ ਨਾਮੀ ਕੰਪਨੀ ਹੈ ਅਤੇ ਇਸ ਵੱਕਾਰੀ ਕੰਪਨੀ ਵੱਲੋਂ ਸੂਬੇ ਵਿੱਚ ਕੀਤਾ ਗਿਆ ਵੱਡਾ ਨਿਵੇਸ਼ ਹੋਰ ਕੰਪਨੀਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰੇਗਾ।

ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦਿੱਤਾ ਜਾ ਰਿਹਾ : CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੁਣ ਤੱਕ ਸੂਬੇ ਵਿੱਚ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਵਰਗੀਆਂ ਮੋਹਰੀ ਕੰਪਨੀਆਂ ਦੇ ਨਾਲ ਲਗਭਗ 86,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਵਿੱਚ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ, ਉੱਤਮ ਉਦਯੋਗਿਕ ਅਤੇ ਕਿਰਤ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਉੱਦਮਾਂ ਲਈ ਹਮੇਸ਼ਾ ਤਿਆਰ ਹੈ। ਇਸ ਮੌਕੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ।


 

'cm maan','vardhman Steel Group','punjab big news','cm bhagwant singh maan','punjab news'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਫਿਰ ਪੁੱਜੀ ਪੁਲਸ, ਕਾਰ ਤੇ ਘਰ ਦੀ ਲਈ ਜਾ ਰਹੀ ਤਲਾਸ਼ੀ...

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

  • ਵਿਧਾਇਕ ਰਮਨ ਅਰੋੜਾ ਗ੍ਰਿਫਤਾਰ, ਵਿਜੀਲੈਂਸ ਦੀ 7 ਘੰਟੇ ਚੱਲੀ RAID...

  • DGCA ਨੇ ਜਾਰੀ ਕੀਤੇ ਆਦੇਸ਼, ਹੁਣ ਫਲਾਇਟ ਦੇ ਟੇਕ-ਆਫ ਅਤੇ ਲੈਂਡਿੰਗ ਸਮੇਂ ਖਿੜਕੀਆਂ ਰਹਿਣਗੀਆਂ ਬੰਦ ...

  • ਰਮਨ ਅਰੋੜਾ ਖਿਲਾਫ ਪਹਿਲਾਂ ਤੋਂ ਹੀ ਖਿੱਚੀ ਜਾ ਚੁੱਕੀ ਸੀ ਤਿਆਰੀ, ਸਬੂਤ ਇਕੱਠੇ ਕਰਨ ਤੋਂ ਬਾਅਦ ਹੋਇਆ ACTION...

  • ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਹੁਣ ਸਟੱਡੀ ਕਰਨ ਹੋਵੇਗਾ ਮੁਸ਼ਕਿਲ ...

  • ਜਲੰਧਰ ਦੇ ਆਦਮਪੁਰ 'ਚ ਸ਼ੁਰੂ ਹੋਵੇਗੀ ਮੁੰਬਈ ਦੀ FLIGHT, ਹਫ਼ਤੇ ਦੇ ਸੱਤੇ ਦਿਨ ਹੋਵੇਗੀ ਯਾਤਰਾ ...

  • ਵਿਧਾਇਕ ਰਮਨ ਅਰੋੜਾ ਦੇ ਘਰ ਮੰਗਵਾਈਆਂ ਨੋਟ ਗਿਣਨ ਵਾਲੀਆਂ ਮਸ਼ੀਨਾਂ, ਸ਼ਿਕਾਇਤਾਂ ਤੋਂ ਬਾਅਦ ਹੋਈ ਕਾਰਵਾਈ...

  • AAP ਨੇ ਰਮਨ ਅਰੋੜਾ ਬਾਰੇ ਸਾਂਝੀ ਕੀਤੀ ਪੋਸਟ, ਆਪਣਾ ਹੋਵੇ ਚਾਹੇ ਬੇਗਾਨਾ, ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY