ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਭਗਵੰਤ ਮਾਨ ਸਰਕਾਰ ਵਲੋਂ ਸੱਦਿਆ ਗਿਆ ਹੈ। ਦੱਸ ਦੇਈਏ ਕਿ 24 ਤੇ 25 ਫਰਵਰੀ ਨੂੰ ਸੈਸ਼ਨ ਦੀ ਕਾਰਵਾਈ ਚੱਲੇਗੀ।
ਪੰਜਾਬ ਕੈਬਨਿਟ 'ਚ ਅਹਿਮ ਫੈਸਲੇ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ 822 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਐਨ ਆਰ ਆਈ ਲਈ ਸਪੈਸ਼ਲ 6 ਅਦਾਲਤਾਂ ਦੀ ਮਨਜ਼ੂਰੀ ਦਿੱਤੀ ਗਈ ਹੈ। 2 ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾਂ ਪੈਂਡਿੰਗ ਪਏ ਬਿੱਲਾਂ ਨੂੰ ਮਾਫ ਕਰਨ ਦੀਆਂ ਗੱਲਾਂ ਆਖੀਆਂ ਗਈਆਂ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲੇ ਲਏ ਗਏ।