ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ CM ਮਾਨ ਨੇ ਸਾਰੀ ਟੀਮ ਇੰਡੀਆ ਨੂੰ ਵਧਾਈ ਦਿੱਤੀ ਤੇ ਸੈਮੀਫਾਈਨਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਸੀ ਐਮ ਮਾਨ ਦਾ ਟਵੀਟ
ਬਾਕਮਾਲ..
ਭਾਰਤ ਨੇ ਅੱਜ #ChampionsTrophy2025 'ਚ 6 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ। ਨਾਲ ਹੀ ਆਉਣ ਵਾਲੇ ਸੈਮੀਫਾਈਨਲ ਲਈ ਸ਼ੁੱਭਕਾਮਨਾਵਾਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।
ਚੱਕਦੇ ਇੰਡੀਆ
ਚੈਂਪੀਅਨਜ਼ ਟਰਾਫੀ 2025 ਤਹਿਤ ਦੁਬਈ ਵਿਚ ਖੇਡੇ ਗਏ ਮੈਚ ਵਿਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਸੈਮੀਫਾਨਲ ਵਿਚ ਥਾਂ ਪੱਕੀ ਕਰ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਟੀਮ ਨੇ ਭਾਰਤ ਸਾਹਮਣੇ 242 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਭਾਰਤ ਨੇ ਵਿਰਾਟ ਕੋਹਲੀ ਦੇ ਸੈਂਕੜੇ ਦੀ ਮਦਦ ਨਾਲ ਆਸਾਨੀ ਨਾਲ ਹਾਸਲ ਕਰ ਲਿਆ। ਪਾਕਿਸਤਾਨ ਨੂੰ ਭਾਰਤ ਨੇ 6 ਵਿਕਟਾਂ ਨਾਲ ਮਾਤ ਦਿੱਤੀ।
ਸੈਮੀਫਾਈਨਲ ‘ਚ ਭਾਰਤ
ਭਾਰਤ ਦੀ ਚੈਂਪੀਅਨਸ ਟਰਾਫੀ ਵਿੱਚ ਲਗਾਤਾਰ ਦੂਜੀ ਜਿੱਤ ਹੈ। ਇਸ ਜਿੱਤ ਨਾਲ ਭਾਰਤ ਨੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ। ਦੁਬਈ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 241 ਦੌੜਾਂ ‘ਤੇ ਆਊਟ ਕਰ ਦਿੱਤਾ। ਇਸ ਤੋਂ ਬਾਅਦ 42.3 ਓਵਰਾਂ ‘ਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਵਿਰਾਟ ਕੋਹਲੀ ਨੇ ਜੜਿਆ ਸੈਂਕੜਾ
ਵਿਰਾਟ ਕੋਹਲੀ ਦੇ ਸੈਂਕੜੇ ਨਾਲ ਭਾਰਤ ਨੇ ਆਸਾਨੀ ਨਾਲ ਪਾਕਿਸਤਾਨ ਵਲੋਂ ਦਿੱਤੇ ਹੋਏ ਟੀਚੇ ਨੂੰ ਹਾਸਲ ਕਰ ਲਿਆ।ਜਦੋਂ ਭਾਰਤ ਨੂੰ ਜਿੱਤ ਲਈ 2 ਦੌੜਾਂ ਦੀ ਲੋੜ ਸੀ ਤਾਂ ਕੋਹਲੀ ਨੂੰ ਸੈਂਕੜੇ ਲਈ 4 ਦੌੜਾਂ ਦੀ ਜ਼ਰੂਰਤ ਸੀ। ਇਸ ਮੌਕੇ ਕੋਹਲੀ ਨੇ ਚੌਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ ਅਤੇ ਭਾਰਤ ਨੂੰ ਸ਼ਾਨਦਾਰ ਜਿੱਤ ਦਿਵਾਈ।
ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49.4 ਓਵਰਾਂ ‘ਚ 10 ਵਿਕਟਾਂ ਗੁਆ ਕੇ 241 ਦੌੜਾਂ ਬਣਾਈਆਂ ਸਨ ਅਤੇ ਟੀਮ ਇੰਡੀਆ ਨੂੰ 242 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਭਾਰਤੀ ਬੱਲੇਬਾਜਾਂ ਨੇ ਬੜੀ ਆਸਾਨੀ ਦੇ ਨਾਲ ਪੂਰੀ ਕਰ ਲਿਆ।