ਜਲੰਧਰ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੇ ਫਰਕ ਨਾਲ ਜਿੱਤ ਹੋਈ ਹੈ। ਦੱਸ ਦੇਈਏ ਕਿ ਆਪ ਉਮੀਦਵਾਰ ਗਿਣਤੀ ਦੇ ਪਹਿਲੇ ਰਾਊਂਡ ਤੋਂ ਹੀ ਲੀਡ ਲੈ ਕੇ ਅੱਗੇ ਚੱਲਦੇ ਰਹੇ। ਇਸ ਤਰਾਂ ਉਹ 37 ਹਜ਼ਾਰ ਵੋਟਾਂ ਦੀ ਵੱਡੀ ਲੀਡ ਨਾਲ ਜਿੱਤੇ ਹਨ।ਇਸ ਤੋਂ ਬਾਅਦ ਪਾਰਟੀ ਵਿਚ ਖੁਸ਼ੀ ਦਾ ਮਹੌਲ ਹੈ। ਇਸ ਉਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਭਗਤ ਜੀ ਨੂੰ ਵਧਾਈਆਂ ਦਿੱਤੀਆਂ।
ਐਕਸ ਉਤੇ ਟਵੀਟ ਕਰ ਕੇ ਦਿੱਤੀ ਵਧਾਈ
ਜਲੰਧਰ ਵੈਸਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੀ ਐਮ ਮਾਨ ਨੇ ਟਵੀਟ ਕਰਦੇ ਹੋਏ ਮਹਿੰਦਰ ਭਗਤ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਲਿਖਿਆ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ। ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ।
ਸ਼ੀਤਲ ਅੰਗੂਰਾਲ ਰਹੇ ਤੀਜੇ ਸਥਾਨ ਉਤੇ
ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ। ਮਹਿੰਦਰ ਭਗਤ ਨੂੰ 55,246 ਵੋਟਾਂ ਮਿਲੀਆਂ। ਸ਼ੀਤਲ ਅੰਗੁਰਾਲ 17,921 ਵੋਟਾਂ ਨਾਲ ਦੂਜੇ ਸਥਾਨ 'ਤੇ ਹਨ ਅਤੇ ਕਾਂਗਰਸ ਦੀ ਸੁਰਿੰਦਰ ਕੌਰ 16,757 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ। ਸੁਰਜੀਤ ਕੌਰ 1242 ਵੋਟਾਂ ਨਾਲ ਚੌਥੇ ਅਤੇ ਬਿੰਦਰ ਕੁਮਾਰ 734 ਵੋਟਾਂ ਲੈ ਕੇ ਪੰਜਵੇਂ ਸਥਾਨ ’ਤੇ ਰਹੇ।