ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਦਿਹਾੜੇ ਉਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਾਰੀਆਂ ਸੰਗਤਾਂ ਨੂੰ ਵਧਾਈ ਦਿੱਤੀਆਂ ਹਨ।
CM ਮਾਨ ਨੇ ਦਿੱਤੀਆਂ ਵਧਾਈਆਂ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਸਾਹਿਬ-ਏ-ਕਮਾਲ, ਕਲਗੀਧਰ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਬਾਲ ਉਮਰ ਵਿੱਚ ਸਿੱਖੀ ਸਿਦਕ ਨਿਭਾਉਣ ਲਈ ਬਾਬਾ ਜ਼ੋਰਾਵਰ ਸਿੰਘ ਜੀ ਵੱਲੋਂ ਦਿੱਤੀ ਸ਼ਹਾਦਤ ਰਹਿੰਦੀ ਦੁਨੀਆ ਤੀਕ ਮਿਸਾਲ ਬਣ ਕੇ ਰਹੇਗੀ।
ਬਾਬਾ ਜ਼ੋਰਾਵਰ ਸਿੰਘ ਜੀ ਬਾਰੇ
ਬਾਬਾ ਜ਼ੋਰਾਵਰ ਸਿੰਘ ਜੀ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਸਨ।ਅੱਜ ਉਨ੍ਹਾਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ 30 ਨਵੰਬਰ 1696 ਨੂੰ ਅਨੰਦਪੁਰ ਸਾਹਿਬ, ਰੋਪੜ ਵਿਖੇ ਮਾਤਾ ਜੀਤੋ ਜੀ ਦੀ ਕੁੱਖੋਂ ਹੋਇਆ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜੇ ਪੁੱਤਰ ਸਨ।