ਜਲੰਧਰ ਵਿੱਚ ਆਮ ਆਦਮੀ ਪਾਰਟੀ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਅੱਜ ਸ਼ਿਵ ਸੈਨਾ ਸਮਾਜਵਾਦੀ ਦੇ ਕੌਮੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਕੌਮੀ ਚੇਅਰਮੈਨ ਹਨੀ ਭਾਰਦਵਾਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਮਹਿੰਦਰ ਭਗਤ ਨੂੰ ਦਿੱਤਾ ਸਮਰਥਨ
'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਕਮਲੇਸ਼ ਭਾਰਦਵਾਜ ਨੇ ਕਿਹਾ ਕਿ ਉਹ ਜਲੰਧਰ ਉਪ ਚੋਣ 'ਚ ਮਹਿੰਦਰ ਭਗਤ ਦਾ ਸਮਰਥਨ ਕਰਨਗੇ ਅਤੇ ਉਨ੍ਹਾਂ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਜਨਤਾ ਨੇ ਦੇਖ ਲਿਆ ਹੈ ਕਿ ਸੀ ਐਮ ਮਾਨ ਨੇ ਪੰਜਾਬ ਦੇ ਲੋਕਾਂ ਲਈ ਕੰਮ ਕੀਤਾ ਹੈ। ਇਸ ਕੰਮ ਨੂੰ ਦੇਖ ਕੇ ਲੋਕ ਵੋਟ ਪਾਉਣਗੇ।