ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅੱਜ ਬਠਿੰਡਾ 'ਚ CM ਮਾਨ ਨੇ 30 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ | ਜਿਸ ਨਾਲ ਪੰਜਾਬ ਚ ਮੁਹੱਲਾ ਕਲੀਨਿਕਾਂ ਦੀ ਗਿਣਤੀ ਹੋਰ ਵੀ ਵੱਧ ਗਈ ਹੈ |
ਦੱਸ ਦੇਈਏ ਕਿ ਬਠਿੰਡਾ ਦੇ ਪਿੰਡ ਚਾਉਕੇ 'ਚ ਮੁੱਖ ਮੰਤਰੀ ਰਾਜ ਪੱਧਰੀ ਸਮਾਗਮ ਦੌਰਾਨ 30 ਨਵੇਂ ਕਲੀਨਿਕਾਂ ਦਾ ਉਦਘਾਟਨ ਕੀਤਾ , ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ |
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 842 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ ਹੁਣ ਇਨ੍ਹਾਂ ਦਿ ਗਿਣਤੀ ਵੱਧ ਕੇ 872 ਹੋ ਗਈ ਹੈ | ਇਨ੍ਹਾਂ ਵਿੱਚੋਂ 312 ਸ਼ਹਿਰੀ ਖੇਤਰਾਂ ਵਿੱਚ ਅਤੇ 530 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
'ਆਪ' ਦਾ ਵਿਸ਼ੇਸ਼ ਉਪਰਾਲਾ
ਆਮ ਆਦਮੀ ਕਲੀਨਿਕ ਆਪਣੀ ਕਿਸਮ ਦਾ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦਾ ਲਾਭ ਮਿਲਦਾ ਹੈ। ਆਮ ਆਦਮੀ ਕਲੀਨਿਕ ਦੀ ਵਿਸ਼ੇਸ਼ਤਾ ਇਹ ਹੈ ਕਿ ਇੱਥੇ ਸਿਹਤ ਸੇਵਾਵਾਂ ਡਿਜੀਟਲ ਹਨ। ਡਾਕਟਰਾਂ ਅਤੇ ਲੈਬ ਸਟਾਫ ਨੂੰ ਦਿੱਤੀ ਗਈ ਲੈਬ ਵਿੱਚ ਮਰੀਜ਼ ਦਾ ਮੈਡੀਕਲ ਹਿਸਟ੍ਰੀ ਦਰਜ ਕੀਤੀ ਜਾਂਦੀ ਹੈ।
ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਜੇਕਰ ਮਰੀਜ਼ ਆਪਣਾ ਇਲਾਜ ਸੂਬੇ ਦੇ ਕਿਸੇ ਵੀ ਆਮ ਆਦਮੀ ਕਲੀਨਿਕ ਵਿੱਚ ਕਰਵਾਉਂਦਾ ਹੈ ਤਾਂ ਡਾਕਟਰ ਉਸ ਦੀ ਮੈਡੀਕਲ ਹਿਸਟਰੀ ਦੇਖ ਕੇ ਬਿਹਤਰ ਇਲਾਜ ਦੇ ਸਕਦਾ ਹੈ। ਇਸ ਸਹੂਲਤ ਨਾਲ ਸਿਹਤ ਸਹੂਲਤਾਂ ਪ੍ਰਤੀ ਆਮ ਲੋਕਾਂ ਦਾ ਭਰੋਸਾ ਵਧਿਆ ਹੈ।
ਇਸ ਉਪਰਾਲੇ ਨਾਲ ਲੋਕਾਂ ਨੂੰ ਘਰ-ਘਰ ਭਟਕਣਾ ਨਹੀਂ ਪਵੇਗਾ ਤੇ ਨਾ ਹੀ ਇਲਾਜ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪਵੇਗਾ। ਉਨ੍ਹਾਂ ਨੂੰ ਘਰ ਦੇ ਨੇੜੇ ਹੀ ਚੰਗੀ ਸਿਹਤ ਸਹੂਲਤਾਂ ਆਸਾਨੀ ਨਾਲ ਮਿਲ ਜਾਂਦੀ ਹੈ।