ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਨਵੀਂ ਜ਼ਿੰਮੇਵਾਰੀਆਂ ਲਈ ਮੁਬਾਰਕਬਾਦ ਵੀ ਦਿੱਤੀ।
ਸੀ ਐੱਮ ਮਾਨ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ ਹਨ।
ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ।