• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨਾਲ ਟੈਲੀਪਰਫਾਰਮੈਂਸ ਗਰੁੱਪ ਦੇ CEO ਨੇ ਕੀਤੀ ਮੁਲਾਕਾਤ, ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ

CM मान ने टैलीपरफॉर्मेंस ग्रुप के CEO से की मुलाकात,
10/15/2024 3:23:24 PM Raj     Teleperformance Group, CM Mann, Daniel Julian,     CM ਮਾਨ ਨਾਲ ਟੈਲੀਪਰਫਾਰਮੈਂਸ ਗਰੁੱਪ ਦੇ CEO ਨੇ ਕੀਤੀ ਮੁਲਾਕਾਤ, ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ  CM मान ने टैलीपरफॉर्मेंस ग्रुप के CEO से की मुलाकात,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਊਟਸੋਰਸਡ ਡਿਜੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।

ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ।

ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਉਨ੍ਹਾਂ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।

ਡੇਨੀਅਲ ਜੂਲੀਅਨ ਨੇ ਸੀ ਐੱਮ ਮਾਨ ਦਾ ਕੀਤਾ ਧੰਨਵਾਦ

ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।

ਟੈਲੀਪਰਫਾਰਮੈਂਸ ਨੇ ਵੱਡੇ ਪੱਧਰ ਉੱਤੇ ਵਿਕਾਸ ਕੀਤਾ 

ਜੂਲੀਅਨ ਨੇ ਕਿਹਾ ਕਿ ਕੰਪਨੀ ਦੀ 'ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ' ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੇ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।

'Teleperformance Group','CM Mann','Daniel Julian',''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY