ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਸੀ, ਪੁਲਿਸ ਕਮਿਸ਼ਨਰ, ਐਸਐਸਪੀ ਅਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ। CM ਮਾਨ ਨੇ ਸਪਸ਼ਟ ਕਿਹਾ ਹੈ ਕਿ ਜੇਕਰ ਭ੍ਰਿਸ਼ਟਾਚਾਰ ਨੂੰ ਖਤਮ ਨਾ ਕੀਤਾ ਗਿਆ ਤਾਂ ਸਬੰਧਤ ਖੇਤਰ ਦੇ ਡੀ.ਸੀ., ਐਸ.ਐਸ.ਪੀ., ਪੁਲਿਸ ਕਮਿਸ਼ਨਰ ਅਤੇ ਐਸਐਚਓ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਾਨ ਸਰਕਾਰ ਭ੍ਰਿਸ਼ਟਾਚਾਰ ਬਾਰੇ ਵਿਧਾਇਕਾਂ ਅਤੇ ਜਨਤਾ ਤੋਂ ਵੀ ਫੀਡਬੈਕ ਲਵੇਗੀ।
ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਚੱਲਦਿਆਂ ਮੁੱਖ ਮੰਤਰੀ ਮਾਨ ਨੇ ਸੂਬੇ ਦੇ ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਇਕ ਦਿਨ ਬਾਅਦ ਇਹ ਆਦੇਸ਼ ਜਾਰੀ ਕੀਤੇ ।