ਵਿਸ਼ਵ ਭਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਦਿਨ ਮਨਾਇਆ ਜਾਂਦਾ ਹੈ, ਜਿਸ ਨੂੰ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ 2024 ਵਜੋਂ ਮਨਾ ਰਹੇ ਹਾਂ।
ਹਰ ਸਾਲ ਮਨਾਇਆ ਜਾਂਦੈ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ
ਦੱਸ ਦੇਈਏ ਕਿ ਹਰ ਸਾਲ 9 ਦਸੰਬਰ ਨੂੰ ਮਨਾਏ ਜਾਂਦੇ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਅੱਜ ਦੇ ਇਸ ਖਾਸ ਦਿਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੀ ਐਮ ਮਾਨ ਨੇ ਦੱਸਿਆ ਹੈ ਕਿ ਕਿਵੇਂ ਪੰਜਾਬ ਸਰਕਾਰ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ। ਅੱਜ ਪੰਜਾਬ ਵਿੱਚ ਨੌਜਵਾਨਾਂ ਨੂੰ ਰਿਸ਼ਵਤ ਤੋਂ ਬਿਨਾਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਅਧਿਕਾਰੀ ਤਾਇਨਾਤ ਕਰ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
CM ਮਾਨ ਨੇ ਕੀਤਾ ਟਵੀਟ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉਤੇ ਟਵੀਟ ਕਰਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਇੱਕ ਅਜਿਹੀ ਬੀਮਾਰੀ ਹੈ ਜੋ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਸਕਦੀ ਹੈ। ਸਾਡੀ ਸਰਕਾਰ ਸ਼ੁਰੂ ਤੋਂ ਹੀ ਇਹਨਾਂ ਬੀਮਾਰੀਆਂ ਦੇ ਖ਼ਿਲਾਫ਼ ਲੜਾਈ ਲੜ ਰਹੀ ਹੈ। ਜ਼ੀਰੋ ਟਾਲਰੈਂਸ ਪਾਲਿਸੀ ਤਹਿਤ ਕੰਮ ਕਰ ਰਹੇ ਹਾਂ ਅਤੇ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦੇ ਰਹੇ ਹਾਂ। ਅੱਜ ਅੰਤਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮੌਕੇ ਆਓ ਸਾਰੇ ਮਿਲ ਕੇ ਦੇਸ਼ 'ਚੋਂ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਪ੍ਰਣ ਕਰੀਏ।
ਪੰਜਾਬ ਸਰਕਾਰ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਿਵੇਂ ਕਰ ਰਹੀ ਹੈ ਕੰਮ ?
ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਦੇ ਲਈ ਮਾਨਯੋਗ ਸਰਕਾਰ ਨੇ ਕਈ ਠੋਸ ਕਦਮ ਚੁੱਕੇ ਹਨ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਵੀ ਜਾਰੀ ਕੀਤਾ ਗਿਆ ਹੈ। ਅਕਤੂਬਰ 2024 ਵਿੱਚ ਸ਼ੁਰੂ ਕੀਤੀ ਗਈ ਇਸ ਪਹਿਲ ਦਾ ਉਦੇਸ਼ ਰਿਸ਼ਵਤਖੋਰੀ ਨੂੰ ਰੋਕਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਘਟਨਾ ਨਾਲ ਸਬੰਧਤ ਆਡੀਓ ਜਾਂ ਵੀਡੀਓ ਇਸ ਨੰਬਰ (9501200200) 'ਤੇ ਰਿਕਾਰਡ ਕਰਕੇ ਭੇਜੋ। ਇਸ ਤੋਂ ਬਾਅਦ ਸਰਕਾਰ ਖੁਦ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਏਗੀ।