26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਜਿਸ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਉਨ੍ਹਾਂ ਥਾਵਾਂ ਦੀ ਸੂਚੀ ਆ ਗਈ ਹੈ ਜਿੱਥੇ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀ ਝੰਡਾ ਲਹਿਰਾਉਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਵਿੱਚ ਤਿਰੰਗੇ ਝੰਡੇ ਨੂੰ ਸਲਾਮੀ ਦੇਣਗੇ।