ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਹਲਕਾ ਚੱਬੇਵਾਲ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਪਹੁੰਚ ਰਹੇ ਹਨ। ਸੀ ਐਮ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਸੰਬੋਧਨ ਕਰ ਰਹੇ ਹਨ। ਦੱਸ ਦੇਈਏ ਕਿ ਮੇਹਟੀਆਣਾ ਵਿਚ ਚੋਣ ਰੈਲੀ ਹੋ ਰਹੀ ਹੈ।
ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਸਤਕੋਟ ਵਿਖੇ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।
ਸੁਰੱਖਿਆ ਦੇ ਕੜੇ ਪ੍ਰਬੰਧ
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਲਸ ਨੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ, ਬਟਾਲਾ, ਪਠਾਨਕੋਟ ਅਤੇ ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤ ਦੀ ਪੁਲਸ ਤਾਇਨਾਤ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ ਦੇ ਆਈ ਜੀ, ਡੀਆਈਜੀ ਬਾਰਡਰ ਰੇਂਜ ਤੋਂ ਇਲਾਵਾ ਜਿਲ੍ਹਿਆਂ ਦੇ ਐਸਐਸਪੀ ਸਮੇਤ ਪੁਲਿਸ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।
ਸੀ ਐੱਮ ਮਾਨ ਨੇ ਕੀਤਾ ਟਵੀਟ
ਇਸ ਸਬੰਧੀ ਸੀ ਐਮ ਮਾਨ ਨੇ ਐਕਸ ਉਤੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਦੇ ਪਰਿਵਾਰ ਅਤੇ ਇਨਕਲਾਬੀ ਸਾਥੀਆਂ ਨਾਲ ਮੁਲਾਕਾਤ ਹੋਵੇਗੀ, ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ।
ਤੁਹਾਡੇ ਸਭ ਦੇ ਸਾਥ ਅਤੇ ਇਨਕਲਾਬੀ ਤੇ ਕ੍ਰਾਂਤੀਕਾਰੀ ਸੋਚ ਸਦਕਾ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਤੇ ਤਰੱਕੀ ਦੇ ਰਾਹ 'ਤੇ ਲਿਜਾਇਆ ਜਾਵੇਗਾ। ਇਨਕਲਾਬ ਜ਼ਿੰਦਾਬਾਦ।