ਪੰਜਾਬ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ 4 'ਚੋਂ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ ਨੂੰ ਇੱਕ ਸੀਟ ਮਿਲੀ ਹੈ। ਜ਼ਿਮਨੀ ਚੋਣ 'ਚ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਜਿੱਤ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਉਹ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਗੇ।
ਸੀਐਮ ਮਾਨ ਨੇ ਐਕਸ 'ਤੇ ਲਿਖਿਆ
ਸੀਐਮ ਮਾਨ ਨੇ ਲਿਖਿਆ ਕਿ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਕੇਜਰੀਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਦਿਨ-ਬ-ਦਿਨ ਬੁਲੰਦੀਆਂ 'ਤੇ ਪਹੁੰਚ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਿਨਾਂ ਭੇਦਭਾਵ ਅਤੇ ਇਮਾਨਦਾਰੀ ਨਾਲ ਦਿਨ ਰਾਤ ਕੰਮ ਕਰ ਰਹੇ ਹਾਂ। ਅਸੀਂ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।
ਜਾਣੋ ਕਿਸ-ਕਿਸ ਨੇ ਜਿੱਤ ਕੀਤੀ ਹਾਸਲ
ਚੱਬੇਵਾਲ ਤੋਂ AAP ਇਸ਼ਾਂਕ ਚੱਬੇਵਾਲ
ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ
ਬਰਨਾਲਾ ਤੋਂ ਕਾਂਗਰਸੀ ਕੁਲਦੀਪ ਸਿੰਘ ਕਾਲਾ ਢਿੱਲੋਂ
ਗਿੱਦੜਬਾਹਾ ਤੋਂ AAP ਹਰਦੀਪ ਸਿੰਘ ਢਿੱਲੋਂ
ਇਸੇ ਲਈ ਕਰਵਾਈਆਂ ਗਈਆਂ ਚੋਣਾਂ
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਗਈ ਹੈ। ਜਦੋਂਕਿ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਹੈ। ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ ਹਨ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਸਾਹਮਣੇ ਆ ਗਏ ਹਨ।