ਯੂਪੀ ਦੇ CM ਯੋਗੀ ਆਦਿਤਿਆ ਨਾਥ ਨੂੰ ਇੱਕ ਵਾਰ ਫਿਰ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਉਸ ਨੂੰ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਫ਼ੋਨ ਨੰਬਰ 'ਤੇ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਸੀਐਮ ਯੋਗੀ ਨੂੰ 10 ਦਿਨਾਂ ਦੇ ਅੰਦਰ ਅਸਤੀਫ਼ਾ ਦੇਣ ਲਈ ਕਿਹਾ ਹੈ। ਅਜਿਹਾ ਨਾ ਕਰਨ 'ਤੇ ਉਸ ਨੂੰ ਬਾਬਾ ਸਿੱਦੀਕੀ ਵਾਂਗ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ
ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਚੌਕਸ ਹੋ ਗਈ ਹੈ। ਕਾਲ ਕਰਨ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ। ਮੁੰਬਈ ਪੁਲਸ ਦੇ ਕੰਟਰੋਲ ਰੂਮ 'ਚ ਆਈ ਕਾਲ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦੁਸਹਿਰੇ ਦੇ ਮੌਕੇ 'ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।
ਮਾਰਚ 'ਚ ਵੀ ਧਮਕੀ ਭਰੀ ਕਾਲ ਆਈ ਸੀ
ਇਸ ਸਾਲ ਮਾਰਚ ਦੀ ਸ਼ੁਰੂਆਤ 'ਚ ਲਖਨਊ ਸਥਿਤ ਕੰਟਰੋਲ ਰੂਮ ਸੁਰੱਖਿਆ ਹੈੱਡਕੁਆਰਟਰ 'ਤੇ ਕਾਲ ਕਰਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।