ਖ਼ਬਰਿਸਤਾਨ ਨੈਟਵਰਕ: ਭਾਰਤ ਦੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਨੇ ਅੱਜ ਰਾਸ਼ਟਰੀ ਭਵਨ ਵਿੱਚ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 67 ਸਾਲਾਂ ਰਾਧਾਕ੍ਰਿਸ਼ਨਨ ਜੀ ਨੂੰ ਸਹੁੰ ਚੁਕਾਈ। ਇਸ ਸਹੁੰ ਸਮਾਗਮ ਸਮਾਰੋਹ ਵਿੱਚ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਵਿੱਚ ਓਡੀਸ਼ਾ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ। ਮੀਡੀਆ ਰਿਪੋਰਟਾਂ ਅਨੁਸਾਰ, ਸਹੁੰ ਚੁੱਕਣ ਦੇ ਬਾਅਦ, ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਦੁਪਹਿਰ 12:30 ਵਜੇ ਰਾਜ ਸਭਾ ਦੇ ਸਾਰੇ ਨੇਤਾਵਾਂ ਨਾਲ ਮੀਟਿੰਗ ਕਰਨਗੇ। ਇਹ ਐਲਾਨ ਵੀਰਵਾਰ ਦੇਰ ਸ਼ਾਮ ਕੀਤਾ ਗਿਆ।
ਰੈਡੀ ਨੂੰ 152 ਵੋਟਾਂ ਦੇ ਫ਼ਰਕ ਨਾਲ ਹਰਾਇਆ
ਦੱਸ ਦਈਏ ਕਿ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ 21 ਜੁਲਾਈ ਦੀ ਸ਼ਾਮ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਧਨਖੜ ਦੇ ਅਸਤੀਫੇ ਤੋਂ ਬਾਅਦ ਹੀ ਚੋਣ ਹੋਈ ਸੀ। ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਕੀਤੀ ਗਈ ਸੀ ਜਿਸ ਵਿੱਚ ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੂੰ ਜੇਤੂ ਐਲਾਨਿਆ ਗਿਆ ਸੀ। ਉਨ੍ਹਾਂ ਨੂੰ ਵਿਰੋਧੀ ਉਮੀਦਵਾਰ ਬੀ ਸੁਦਰਸ਼ਨ ਰੈਡੀ ਦੇ ਖ਼ਿਲਾਫ਼ 452 ਵੋਟਾਂ ਮਿਲੀਆਂ ਜਦਕਿ ਇੰਡੀਆ ਅਲਾਇੰਸ ਦੇ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ ਸੀ। ਰਾਧਾਕ੍ਰਿਸ਼ਨਨ ਨੇ ਰੈਡੀ ਨੂੰ 152 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸ ਜੋਂ ਬਾਅਦ ਰੈਡੀ ਨੇ ਆਪਣੀ ਹਾਰ ਸਵੀਕਾਰ ਕਰ ਲਈ ਸੀ।