• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਬਨਿਟ ਮੰਤਰੀ ਜਿੰਪਾ ਨੇ NOC ਦੀ ਸ਼ਰਤ ਖਤਮ ਹੋਣ 'ਤੇ ਰਾਜਪਾਲ ਤੇ CM ਮਾਨ ਦਾ ਕੀਤਾ ਧੰਨਵਾਦ

10/25/2024 4:21:19 PM Gagan Walia     Cabinet Minister , Gimpa , Governor , CM , termination , NOC , condition     ਕੈਬਨਿਟ ਮੰਤਰੀ ਜਿੰਪਾ ਨੇ NOC ਦੀ ਸ਼ਰਤ ਖਤਮ ਹੋਣ 'ਤੇ ਰਾਜਪਾਲ ਤੇ CM ਮਾਨ ਦਾ ਕੀਤਾ ਧੰਨਵਾਦ  

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਨੂੰ ਇੱਕ ਇਤਿਹਾਸਕ ਫੈਸਲਾ ਦੱਸਿਆ ਹੈ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਵਾਸੀਆਂ ਲਈ ਇਹ ਦੀਵਾਲੀ ਦਾ ਤੋਹਫ਼ਾ ਹੈ ਅਤੇ ਇਸ ਫੈਸਲੇ ਨਾਲ ਲੱਖਾਂ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ। 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਦਿਨ ਇਸ ਬਿਲ ਨੂੰ ਪਾਸ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿੱਚ 3 ਸਤੰਬਰ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪਾਪਰਾ) ਸੋਧਨਾ ਐਕਟ, 2024 ਪਾਸ ਕੀਤਾ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਮਾਲ ਮੰਤਰੀ ਹੁੰਦਿਆਂ ਉਨ੍ਹਾਂ ਨੇ ਐਨ.ਓ.ਸੀ ਦੀ ਸ਼ਰਤ ਖਤਮ ਕਰਵਾਉਣ ਲਈ 2022 ਤੋਂ ਲੈ ਕੇ 2024 ਤੱਕ ਸਥਾਨਕ ਸਰਕਾਰਾਂ ਵਿਭਾਗ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਦੇ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਅਤੇ ਲਿਖ ਕੇ ਵੀ ਭੇਜਿਆ ਤਾਂ ਜੋ ਆਮ ਲੋਕਾਂ ਨੂੰ ਐਨ.ਓ.ਸੀ ਦੀ ਖੱਜਲ ਖੁਆਰੀ ਤੋਂ ਮੁਕਤ ਕਰਵਾਇਆ ਜਾ ਸਕੇ। 

ਬਤੌਰ ਮਾਲ ਮੰਤਰੀ ਕੀਤੀਆਂ ਕੋਸ਼ਿਸ਼ਾਂ ਨੂੰ ਆਖਰ ਬੂਰ ਪਿਆ-ਬ੍ਰਮ ਸ਼ੰਕਰ ਜਿੰਪਾ

ਉਨ੍ਹਾਂ ਕਿਹਾ ਕਿ ਪਲਾਟਾਂ ਦੀ ਰਜਿਸਟਰੀ ਵੇਲੇ ਐਨ.ਓ.ਸੀ ਦੀ ਮੰਗ ਸਥਾਨਕ ਸਰਕਾਰਾਂ ਵਿਭਾਗ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਿਭਾਗ ਵੱਲੋਂ ਕੀਤੀ ਜਾਂਦੀ ਸੀ ਪਰ ਆਮ ਲੋਕ ਮਾਲ ਵਿਭਾਗ ਦੀ ਕਾਰਗੁਜ਼ਾਰੀ ‘ਤੇ ਪ੍ਰਸ਼ਨ ਚਿੰਨ੍ਹ ਲਗਾਉਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਐਨ.ਓ.ਸੀ ਦੀ ਸ਼ਰਤ ਖਤਮ ਹੋ ਜਾਣ ਤੋਂ ਬਾਅਦ ਉਹ ਖੁਦ ਨੂੰ ਜਿੱਤਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂ ਕਿ ਬਤੌਰ ਮਾਲ ਮੰਤਰੀ ਕੀਤੀਆਂ ਕੋਸ਼ਿਸ਼ਾਂ ਨੂੰ ਆਖਰ ਬੂਰ ਪੈ ਗਿਆ ਹੈ। 

CM ਭਗਵੰਤ ਮਾਨ ਦਾ ਕੀਤਾ ਧੰਨਵਾਦ 

ਉਨ੍ਹਾਂ ਨੇ ਐਨ.ਓ.ਸੀ ਦੀ ਸ਼ਰਤ ਖਤਮ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੰਦੀਪ ਪਾਠਕ ਦਾ ਧੰਨਵਾਦ ਕੀਤਾ ਹੈ। ਇਸ ਨੇ ਨਾਲ ਹੀ ਬਿਲ ਪਾਸ ਕਰਨ ਲਈ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੀ ਸ਼ੁਕਰੀਆ ਅਦਾ ਕੀਤਾ ਹੈ। ਜਿੰਪਾ ਨੇ ਮੌਜੂਦਾ ਮੁੱਖ ਸਕੱਤਰ ਕੇਏਪੀ ਸਿਨ੍ਹਾ (ਉਸ ਵੇਲੇ ਦੇ ਐਫਸੀਆਰ) ਅਤੇ ਤੱਤਕਾਲੀ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਨ.ਓ.ਸੀ ਦੀ ਸ਼ਰਤ ਖਤਮ ਕਰਵਾਉਣ ਲਈ ਕੀਤੀਆਂ ਕੋਸ਼ਿਸ਼ਾਂ ਦੀ ਵੀ ਭਰਪੂਰ ਪ੍ਰੰਸਸਾ ਕੀਤੀ ਹੈ। 

NOC ਦੀ ਸ਼ਰਤ ਖਤਮ ਹੋਣ 'ਤੇ ਲੱਖਾਂ ਪੰਜਾਬੀਆਂ ਨੂੰ ਮਿਲੀ ਹੈ ਵੱਡੀ ਰਾਹਤ

ਉਨ੍ਹਾਂ ਨੇ  ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਦੇ ਮੁਕਾਬਲੇ ਮਾਨ ਸਰਕਾਰ ਨੇ ਇਸ ਬਾਬਤ ਵੱਡਾ ਫੈਸਲਾ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਕਿਉਂ ਕਿ ਲੋਕ ਪਿਛਲੇ 10-12 ਸਾਲ ਤੋਂ ਵੀ ਵੱਧ ਸਮੇਂ ਤੋਂ ਖੱਜਲ ਖੁਆਰ ਹੋ ਰਹੇ ਸਨ। ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਾਸ਼ਨ ਦੌਰਾਨ ਸੂਬੇ ਭਰ ਵਿਚ ਬਹੁਤ ਜ਼ਿਆਦਾ ਨਾਜਾਇਜ਼ ਕਾਲੋਨੀਆਂ ਵੱਧ ਗਈਆਂ ਸਨ ਕਿਉਂਕਿ ਪਹਿਲਾਂ ਦੇ ਸ਼ਾਸਕਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਹੁਣ ਕੋਈ ਵੀ ਵਿਅਕਤੀ ਜਿਸ ਕੋਲ 31 ਜੁਲਾਈ, 2024 ਤੱਕ ਗੈਰ-ਕਾਨੂੰਨੀ ਕਾਲੋਨੀ ਵਿੱਚ 500 ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼  ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਐਓਸੀ ਦੀ ਲੋੜ ਨਹੀਂ ਹੋਵੇਗੀ।


 

'Cabinet Minister','Gimpa','Governor','CM','termination','NOC','condition'

Please Comment Here

Similar Post You May Like

  • CM सुखविंदर सिंह सुक्खू की बिगड़ी तबियत,

    CM सुखविंदर सिंह सुक्खू की बिगड़ी तबियत, IGMC में कराया गया भर्ती

  • पंजाब के एक और कैबिनेट मंत्री बंधने जा रहे विवाह बंधन में,

    पंजाब के एक और कैबिनेट मंत्री बंधने जा रहे विवाह बंधन में, जानिए शादी की तारीख

  • अब दिल्‍ली के एम्स में होगा CM सुक्‍खू का इलाज,

    अब दिल्‍ली के एम्स में होगा CM सुक्‍खू का इलाज, स्पेशलिस्ट डॉक्टर करेंगे जांच

  • कैबिनेट मंत्री कुलदीप सिंह धालीवाल के सामने दो कारों का एक्सीडेंट,

    कैबिनेट मंत्री कुलदीप सिंह धालीवाल के सामने दो कारों का एक्सीडेंट, अपनी गाड़ी से खुद पहुंचाया अस्पताल

  • कैबिनेट मंत्री अमन अरोड़ा को 2 साल की सजा,

    कैबिनेट मंत्री अमन अरोड़ा को 2 साल की सजा, सुनाम कोर्ट ने सुनाया फैसला

  • पंजाब में रजिस्ट्रियों पर NOC की शर्त खत्म,

    पंजाब में रजिस्ट्रियों पर NOC की शर्त खत्म, सीएम भगवंत मान ने किया ऐलान

  • पंजाब में अब बिना NOC के होंगी रजिस्ट्रियां,

    पंजाब में अब बिना NOC के होंगी रजिस्ट्रियां, गवर्नर ने मंजूर किया प्रस्ताव

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY