• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਮੈਰਾਥਨ 'ਚ ਲਿਆ ਹਿੱਸਾ, ਕਈ ਦਿੱਗਜ਼ ਅਦਾਕਾਰ ਵੀ ਹੋਏ ਸ਼ਾਮਲ

4/18/2025 2:42:41 PM Gagan Walia     Cabinet Minister, Tarunpreet Singh Saund , participated, marathon at Mandi Gobindgarh, veteran actors ,    ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਮੈਰਾਥਨ 'ਚ ਲਿਆ ਹਿੱਸਾ, ਕਈ ਦਿੱਗਜ਼ ਅਦਾਕਾਰ ਵੀ ਹੋਏ ਸ਼ਾਮਲ  

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ ਹੁੰਦਾ ਹੈ ਤੇ ਪੰਜਾਬ ਦੇ ਨੌਜਵਾਨ ਹੁਣ ਇਸ ਬੁਰਾਈ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਪ੍ਰੋਗਰਾਮ ਵੱਡੇ ਪੱਧਰ ਉੱਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਸਬ ਕਮੇਟੀ ਬਣਾਈ ਗਈ ਹੈ ਤੇ ਉਹ ਖੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਰੋਜ਼ਾਨਾ ਪੱਧਰ 'ਤੇ ਨਸ਼ਿਆਂ ਖਿਲਾਫ ਜੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ। 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਤਸਕਰ ਫੜ੍ਹੇ ਗਏ ਹਨ ਤੇ ਉਨ੍ਹਾਂ ਦੀਆਂ ਨਾਜ਼ਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ। 

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਦਾਕਾਰਾਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਨਾਲ ਨੌਜਵਾਨਾਂ ਨੂੰ ਬਹੁਤ ਉਤਸ਼ਾਹ ਮਿਲਦਾ ਹੈ, ਜਿਸ ਲਈ ਉਨ੍ਹਾਂ ਨੇ ਮੈਰਾਥਨ ਵਿੱਚ ਪੁੱਜੇ ਅਦਾਕਾਰਾਂ ਕਰਮਜੀਤ ਅਨਮੋਲ, ਦੇਵ ਖਰੌੜ ਤੇ ਬੀਨੂੰ ਢਿੱਲੋਂ  ਦਾ ਧੰਨਵਾਦ ਕੀਤਾ। ਮੈਰਾਥਨ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। 

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਹਜ਼ਾਰਾਂ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। 

ਮੈਰਾਥਨ ਕਰਵਾਉਣ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਹਾਜ਼ਰੀ ਲਗਵਾਈ ਤੇ ਨੌਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਸਮਾਗਮ ਦੌਰਾਨ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਨੇ ਵੀ ਵਿਚਾਰ ਸਾਂਝੇ ਕੀਤੇ। ਦੌੜ ਜਿੱਤਣ ਵਾਲਿਆਂ ਨੂੰ ਇਨਾਮਾਂ ਤੇ ਮੈਡਲਾਂ ਨਾਲ ਨਿਵਾਜਿਆ ਗਿਆ। 


 

'Cabinet Minister','Tarunpreet Singh Saund','participated','marathon at Mandi Gobindgarh','veteran actors',''

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY