ਫਰੀਦਕੋਟ 'ਚ ਹੁਣ ਬੱਚੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਚ ਸ਼ਾਮਲ, DC ਨੇ ਸਕੂਲਾਂ ਨੂੰ ਨਵੇਂ ਆਦੇਸ਼ ਕੀਤੇ ਜਾਰੀ
ਫ਼ਰੀਦਕੋਟ 'ਚ ਅਧਿਆਪਕਾਂ ਦੇ ਵਿਰੋਧ ਤੋਂ ਬਾਅਦ DC ਨੇ ਆਪਣੇ ਆਦੇਸ਼ਾਂ 'ਚ ਬਦਲਾਅ ਕੀਤੇ ਹਨ| ਹੁਣ ਬੱਚੇ ਆਸ-ਪਾਸ ਦੀਆਂ ਦੁਕਾਨਾਂ ਦੀ ਜਾਂਚ ਨਹੀਂ ਕਰਨਗੇ ਬਲਕਿ ਇਸ ਸਬੰਧੀ ਸਕੂਲਾਂ ਵਿਚ ਗਰੁੱਪ ਬਣਾਏ ਜਾਣਗੇ। ਇਨ੍ਹਾਂ ਗਰੁੱਪਾਂ ਵਿਚ 9ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਹੋਣਗੇ। 10 ਵਿਦਿਆਰਥੀਆਂ ਦੇ ਗਰੁੱਪ ਬਣਾਏ ਜਾਣਗੇ ਤੇ ਇੱਕ ਨੋਡਲ ਅਫ਼ਸਰ ਲਗਾਇਆ ਜਾਵੇਗਾ।
ਇਨ੍ਹਾਂ ਗਰੁੱਪਾਂ ਤੇ ਨੋਡਲ ਅਫ਼ਸਰ ਵਲੋਂ ਨਾਲ ਪੜ੍ਹਦੇ ਵਿਦਿਆਰਥੀਆਂ ਉੱਤੇ ਨਜ਼ਰ ਰੱਖੀ ਜਾਵੇਗੀ। ਜੇ ਕਿਸੇ ਵਿਦਿਆਰਥੀ ਦੇ ਵਿਵਹਾਰ ਵਿਚ ਤਬਦੀਲੀ ਆਉਂਦੀ ਹੈ ਜਾਂ ਉਹ ਦੂਸਰੇ ਵਿਦਿਆਰਥੀਆਂ ਨਾਲੋਂ ਅਲੱਗ ਰਹਿੰਦਾ ਹੈ ਤਾਂ ਇਸ ਸਬੰਧੀ ਉਹ ਨੋਡਲ ਅਫ਼ਸਰ, ਸਕੂਲ ਮੁਖੀ ਨੂੰ ਸੂਚਨਾ ਦੇਣਗੇ।
ਪਹਿਲਾਂ ਜਾਰੀ ਕੀਤੇ ਸੀ ਇਹ ਆਦੇਸ਼
ਪਹਿਲਾਂ ਦਿੱਤੇ DC ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ 85 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਸਨ। ਇਸ ਹੁਕਮ ਅਨੁਸਾਰ ਸਕੂਲਾਂ ਨੂੰ ਆਪਣੇ ਆਲੇ ਦੁਆਲੇ ਦੀਆਂ ਦੁਕਾਨਾਂ ਵਿੱਚ ਨਸ਼ਿਆਂ ਦੀ ਵਿਕਰੀ ਦੀ ਜਾਂਚ ਕਰਨ ਲਈ ਵਿਦਿਆਰਥੀਆਂ ਦੀਆਂ ਟੀਮਾਂ ਬਣਾਉਣੀਆਂ ਪੈਣਗੀਆਂ।
DEO ਨੇ ਜਾਰੀ ਦਿਸ਼ਾ-ਨਿਰਦੇਸ਼ਾਂ 'ਚ ਹਰੇਕ ਸਕੂਲ ਨੂੰ 9ਵੀਂ ਤੋਂ 12ਵੀਂ ਜਮਾਤ ਦੇ 10 ਵਿਦਿਆਰਥੀਆਂ ਦੀ ਇੱਕ ਟੀਮ ਬਣਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਟੀਮ ਦੀ ਨਿਗਰਾਨੀ ਲਈ ਇੱਕ ਅਧਿਆਪਕ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕੀਤਾ ਜਾਵੇਗਾ। ਟੀਮ ਦਾ ਮੁੱਖ ਕੰਮ ਸਕੂਲ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਦਾ ਨਿਰੀਖਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉੱਥੇ ਕੋਈ ਵੀ ਨਸ਼ੀਲਾ ਪਦਾਰਥ ਨਹੀਂ ਵੇਚਿਆ ਜਾ ਰਿਹਾ ਹੈ।
ਅਧਿਆਪਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ
ਇਸ ਆਦੇਸ਼ ਅਧਿਆਪਕਾਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ| ਜ਼ਿਆਦਾਤਰ ਅਧਿਆਪਕਾਂ ਦਾ ਮੰਨਣਾ ਹੈ ਕਿ ਨਾਬਾਲਗ ਵਿਦਿਆਰਥੀਆਂ ਨੂੰ ਅਜਿਹੀਆਂ ਜੋਖਮ ਭਰੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਦਾ ਤਰਕ ਹੈ ਕਿ ਇਹ ਸੁਰੱਖਿਆ ਏਜੰਸੀਆਂ ਦਾ ਕੰਮ ਹੈ ਅਤੇ ਇਸ ਵਿੱਚ ਸਕੂਲੀ ਬੱਚਿਆਂ ਨੂੰ ਸ਼ਾਮਲ ਕਰਨਾ ਉਨ੍ਹਾਂ ਦੀ ਸੁਰੱਖਿਆ ਲਈ ਖ਼ਤਰਾ ਹੋ ਸਕਦਾ ਹੈ।
ਬੱਚਿਆਂ ਦੀ ਸੁਰੱਖਿਆ ਇੱਕ ਗੰਭੀਰ ਮੁੱਦਾ
ਪੰਜਾਬ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸਲਾਹਕਾਰ ਪ੍ਰੇਮ ਚਾਵਲਾ ਨੇ ਇਸ ਮੁੱਦੇ 'ਤੇ ਆਪਣੀ ਚਿੰਤਾ ਪ੍ਰਗਟ ਕੀਤੀ ਹੈ। ਉਹ ਕਹਿੰਦੇ ਹਨ ਕਿ ਹਾਲਾਂਕਿ ਇਸ ਕਦਮ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨਾ ਹੈ, ਪਰ ਦੁਕਾਨਾਂ ਦੀ ਜਾਂਚ ਦੌਰਾਨ ਬੱਚਿਆਂ ਦੀ ਸੁਰੱਖਿਆ ਇੱਕ ਵੱਡਾ ਮੁੱਦਾ ਹੈ। ਜਿੱਥੇ ਇੱਕ ਪਾਸੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣਾ ਹੈ, ਉੱਥੇ ਦੂਜੇ ਪਾਸੇ ਉਨ੍ਹਾਂ ਨੂੰ ਇਸ ਖ਼ਤਰਨਾਕ ਕੰਮ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਇਸ ਕਾਰਨ ਹੁਣ DC ਨੇ ਬੱਚਿਆ ਸੀ ਸੁਰੱਖਿਆ ਨੂੰ ਦੇਖਦੇ ਹੋਏ ਆਪਣੇ ਹੁਕਮਾਂ 'ਚ ਬਦਲਾਅ ਕੀਤਾ ਹੈ| ਬੱਚਿਆ ਦੁਆਰਾ ਦੁਕਾਨਾਂ ਤੇ ਜਾਂਚ ਨਹੀਂ ਕੀਤੀ ਜਾਵੇਗੀ| ਬਲਕਿ ਸਕੂਲ 'ਚ ਰਹਿ ਕੇ ਹੀ ਉਹ ਹੁਣ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜ ਕੇ ਸਰਕਾਰ ਦੀ ਮੱਦਦ ਕਰ ਸਕਦੇ ਹਨ|
'Campaign','Drug Addiction','Faridkot','Latest News','School Education','DC Orders','Action Against Drugs'