ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਚਿਲੀਵੈਕ ਸ਼ਹਿਰ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਦਸੱਦੀਏ ਕਿ ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਭਾਰਤੀ ਵੀ ਸ਼ਾਮਲ ਹਨ ਜੋ ਮੁੰਬਈ ਦੇ ਵਸਨੀਕ ਦੱਸੇ ਜਾ ਰਹੇ ਹਨ। ਦੋਵੇਂ ਭਾਰਤੀ ਸਿਖਿਆਰਥੀ ਪਾਇਲਟ ਦੱਸੇ ਜਾਂਦੇ ਹਨ। ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਜਾਂਚ ਵਿੱਚ ਇਹ ਗੱਲ ਆਈ ਸਾਹਮਣੇ
ਰਾਇਲ ਕੈਨੇਡੀਅਨ ਪੁਲਿਸ ਦੇ ਅਨੁਸਾਰ, ਪਾਈਪਰ ਪੀਏ-34 ਸੇਨੇਕਾ, ਇੱਕ ਦੋ-ਇੰਜਣ ਵਾਲਾ ਲਾਈਟ ਪਲੇਨ, ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਦੇ ਕਰੀਬ ਹਵਾਈ ਅੱਡੇ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਇੱਕ ਮੋਟਲ ਦੇ ਕੋਲ ਹੇਠਾਂ ਆ ਗਿਆ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਜਹਾਜ਼ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ।
ਜਹਾਜ਼ ਵਿਚ ਬੈਠੇ ਸਾਰੇ ਲੋਕਾਂ ਦੀ ਮੌਤ ਹੋ ਗਈ
ਇਸ ਹਾਦਸੇ 'ਚ ਪਾਇਲਟ ਸਮੇਤ ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ, ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚਕਰਤਾਵਾਂ ਨੂੰ ਨਿਯੁਕਤ ਕੀਤਾ ਹੈ। ਸਥਾਨਕ ਅਧਿਕਾਰੀਆਂ ਨੇ ਅਜੇ ਤੱਕ ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਹਨ।