ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਦੇ ਵਰਕ ਪਰਮਿਟ ਦੀ ਮਿਆਦ 31 ਦਸੰਬਰ, 2024 ਨੂੰ ਖਤਮ ਹੋ ਰਹੀ ਹੈ। ਜਾਣਕਾਰੀ ਮੁਤਾਬਕ ਕਰੀਬ 1.3 ਲੱਖ ਵਿਦਿਆਰਥੀਆਂ ਦੇ ਪਰਮਿਟ 31 ਨੂੰ ਖਤਮ ਹੋ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਹੋਵੇਗਾ। ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿੱਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ।
29 ਅਗਸਤ ਤੋਂ ਵਿਦਿਆਰਥੀ ਕਰ ਰਹੇ ਹਨ ਪ੍ਰਦਰਸ਼ਨ
ਜਿੱਥੇ ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਿਊ.ਪੀ.) ਦੇ ਵਾਧੇ, ਸਥਾਈ ਨਿਵਾਸ ਲਈ ਢੁਕਵੀਂ ਨੀਤੀ ਅਤੇ ਸ਼ੋਸ਼ਣ ਵਿਰੁੱਧ ਆਪਣੀਆਂ ਮੰਗਾਂ ਰੱਖ ਰਹੇ ਹਨ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਯੰਗ ਸਟੂਡੈਂਟ ਨੈੱਟਵਰਕ (ਐਨਐਸਐਨ) ਦੇ ਬਿਕਰਮ ਸਿੰਘ ਕੁੱਲੇਵਾਲ ਕਰ ਰਹੇ ਹਨ ਅਤੇ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜ਼ੇਸ਼ਨ (MYSO) ਦਾ ਵੀ ਸਮਰਥਨ ਹੈ।
31 ਦਸੰਬਰ ਨੂੰ ਖਤਮ ਹੋ ਜਾਵੇਗੀ Work Permit ਦੀ ਮਿਆਦ
MYSO ਦੇ ਕਨਵੀਨਰ ਮਨਦੀਪ ਨੇ ਕਿਹਾ ਕਿ ਲਗਭਗ 1.3 ਲੱਖ ਵਿਦਿਆਰਥੀ ਖ਼ਤਰੇ 'ਚ ਹਨ। ਦਰਅਸਲ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ 31 ਦਸੰਬਰ ਨੂੰ ਖਤਮ ਹੋ ਜਾਵੇਗੀ। ਜਿਸ ਕਾਰਨ ਉਹ ਕੈਨੇਡਾ ਵਿੱਚ ਰਹਿਣ ਲਈ ਵਰਕ ਪਰਮਿਟ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਪਿਛਲੇ ਸਾਲ ਦੌਰਾਨ, ਭਾਰਤ ਤੇ ਕੈਨੇਡਾ ਦੇ ਤਣਾਅਪੂਰਨ ਸਬੰਧਾਂ ਨੇ ਪ੍ਰਵਾਸੀਆਂ ਤੇ ਵਿਦਿਆਰਥੀਆਂ 'ਚ ਬੇਲੋੜਾ ਡਰ ਪੈਦਾ ਕੀਤਾ ਹੈ।
ਇਸ ਦੇ ਨਾਲ ਹੀ ਮਨਦੀਪ ਨੇ ਕਿਹਾ ਕਿ ਭਾਰਤ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਰੁਜ਼ਗਾਰ ਦੇਣ 'ਚ ਅਸਫਲ ਰਹੀ ਹੈ, ਜਿਸ ਕਾਰਨ ਨੌਜਵਾਨਾਂ ਕੋਲ ਕੈਨੇਡਾ ਤੇ ਹੋਰ ਦੇਸ਼ਾਂ 'ਚ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ।
ਅੱਜ ਭਾਰਤ ਛੱਡਣਗੇ ਕੈਨੇਡਾ ਦੇ 6 ਡਿਪਲੋਮੈਟ
ਦੂਜੇ ਪਾਸੇ ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਸਨ। ਜੋ ਅੱਜ ਯਾਨੀ 19 ਅਕਤੂਬਰ ਨੂੰ ਦੇਸ਼ ਛੱਡਣ ਜਾ ਰਿਹਾ ਹੈ। ਭਾਰਤ ਅਤੇ ਕੈਨੇਡਾ ਵਿਚਾਲੇ ਲਗਾਤਾਰ ਕੂਟਨੀਤਕ ਟਕਰਾਅ ਚੱਲ ਰਿਹਾ ਹੈ। ਭਾਰਤ ਸਰਕਾਰ ਨੇ ਸ਼ਨੀਵਾਰ 19 ਅਕਤੂਬਰ ਰਾਤ 11:59 ਵਜੇ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਸੀ।