ਫਗਵਾੜਾ-ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਕੈਂਟਰ, ਕਾਰ ਅਤੇ ਬਾਈਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਭਰਾ-ਭੈਣ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ, ਜਦਕਿ ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੀ ਲੜਕੀ ਨੂੰ ਲੁਧਿਆਣਾ ਤੋਂ ਆਪਣੇ ਪਿੰਡ ਸੀਕਰੀ ਲੈ ਕੇ ਆ ਰਿਹਾ ਸੀ। ਹੁਸ਼ਿਆਰਪੁਰ ਰੋਡ ਖਾਟੀ ਨੇੜੇ ਕੈਂਟਰ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਡਰਾਈਵਰ ਗ੍ਰਿਫਤਾਰ
ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਕੁਮਾਰ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਕੈਂਟਰ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਡਰਾਈਵਰ ਨੂੰ ਵੀ ਰਾਊਂਡਅਪ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵਿਆਹ ਹੋ ਚੁੱਕੇ ਸਨ ਤੈਅ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਐਤਵਾਰ ਨੂੰ ਰਿੰਗ ਸੈਰੇਮਨੀ ਦੀ ਰਸਮ ਸੀ, ਜਦੋਂ ਕਿ ਮ੍ਰਿਤਕ ਲੜਕੇ ਦਾ ਵਿਆਹ ਦਸੰਬਰ ਵਿੱਚ ਹੋਣਾ ਸੀ, ਦੂਜੇ ਪਾਸੇ ਮ੍ਰਿਤਕ ਲੜਕੀ ਦਾ ਵਿਆਹ ਜਨਵਰੀ ਵਿੱਚ ਹੋਣਾ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।