ਖਬਰਿਸਤਾਨ ਨੈੱਟਵਰਕ- ਹਰਿਆਣਾ ਵਿਚ ਵਾਪਰੇ ਇਕ ਵੱਡੇ ਹਾਦਸੇ ਵਿਚ ਭਾਰੀ ਜਾਨੀ ਨੁਕਸਾਨ ਹੋਇਆ, ਜਿਥੇ ਮਹਿੰਦਰਗੜ੍ਹ ਵਿੱਚ ਇੱਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿਚ ਇੱਕ ਕਾਰ ਵਿੱਚ ਸਵਾਰ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਾਰ ਦੀਆਂ ਬਾਰੀਆਂ ਕੱਟ ਕੇ ਲਾਸ਼ਾਂ ਕੱਢੀਆਂ ਬਾਹਰ
ਇਹ ਹਾਦਸਾ ਰਾਤ 1 ਵਜੇ ਦੇ ਕਰੀਬ ਵਾਪਰਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਕੁਚਲੀ ਗਈ ਸੀ। 5 ਘੰਟਿਆਂ ਬਾਅਦ, ਪੁਲਿਸ ਨੇ ਕਾਰ ਦੀਆਂ ਬਾਰੀਆਂ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ।